ਲੁਧਿਆਣਾ, 27 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸਿੱਖਿਆ ਵਿਭਾਗ ਵਿਚ 30 ਸਾਲਾਂ ਦੀਆਂ ਸ਼ਾਨਦਾਰ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਤੋਂ ਬਾਅਦ ਪਿ੍ੰਸੀਪਲ-ਕਮ-ਬੀ. ਐਨ. ੳ. ਮਾਂਗਟ 3 ਬਿੰਦੂ ਸੂਦ ਅੱਜ 28 ਫਰਵਰੀ ਨੂੰ ਸੇਵਾ ਮੁਕਤ ਹੋ ਰਹੇ ਹਨ | ਉਨ੍ਹਾਂ ਨੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ 11 ਮਾਰਚ 1996 ਨੰੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ ਵਿਚ ਕਾਮਰਸ ਲੈਕਚਰਾਰ ਵਜੋਂ ਕੀਤੀ ਅਤੇ ਬਾਅਦ ਵਿਚ ਵੱਖ ਵੱਖ ਸਕੂਲਾਂ ਵਿਚ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾਈਆਂ | ਬਿੰਦੂ ਸੂਦ ਨੇ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਦੇ ਨਾਲ-ਨਾਲ ਲੋੜਵੰਦ ਬੱਚਿਆਂ ਦੀ ਮਦਦ ਕਰਕੇ ਸਮਾਜਿਕ ਜ਼ਿੰਮੇਵਾਰ ਵੀ ਨਿਭਾਈ | ਦਸੰਬਰ ਤੋਂ ਉਹ ਬੀ.ਐਨ.ੳ. ਮਾਂਗਟ-3 ਸੇਵਾ ਨਿਭਾ ਰਹੇ ਸਨ | ਇਸ ਮੌਕੇ ਲੈਕਚਰਾਰ ਕੇਡਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੰੂ ਸੇਵਾ ਮੁਕਤੀ ਦੀਆਂ ਮੁਬਾਰਕਾਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |