21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰੈਸਟੋਰੈਂਟ ਦੇ ਮਾਲਕ ਕੋਲੋਂ 5 ਲੱਖ ਦੀ ਫ਼ਿਰੌਤੀ ਮੰਗਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 01-03-2026
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਰੈਸਟੋਰੈਂਟ ਦੇ ਮਾਲਕ ਪਾਸੋਂ 5 ਲੱਖ ਦੀ ਫ਼ਿਰੌਤੀ ਮੰਗਣ ਦੇ ਮਾਮਲੇ 'ਚ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗੁਰੂਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸਿਮਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕਰਤਾਰ ਨਗਰ, ਅੰਮਿ੍ਤਸਰ ਅਤੇ ਉਸਦੇ ਇਕ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਪਾਸੋਂ ਉਨ੍ਹਾਂ ਦੇ ਰੈਸਟੋਰੈਂਟ ਦੀ ਫਰੈਂਚਾਈਜ਼ੀ ਲਈ ਸੀ | ਬੀਤੇ ਦਿਨ ਕਥਿਤ ਦੋਸ਼ੀ ਵਲੋਂ ਵਿਦੇਸ਼ੀ ਨੰਬਰਾਂ ਤੋਂ ਫ਼ੋਨ ਕਰਕੇ ਉਸ ਪਾਸੋਂ ਪੰਜ ਲੱਖ ਦੀ ਮੰਗ ਕੀਤੀ ਗਈ | ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੰੂ ਪਰਿਵਾਰ ਸਮੇਤ ਮਾਰਨ ਦੀ ਧਮਕੀ ਵੀ ਦਿੱਤੀ ਗਈ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕਿ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਸਵਦੇਸ਼ੀ ਮੇਲੇ 'ਚ ਨਾਰਕੋਟਿਕ ਬਿਊਰੋ ਤੇ ਜ਼ੋਨਲ ਡਾਇਰੈਕਟਰ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ 16ਵੀਂ ਬਰਸੀ 'ਤੇ ਵਿਸ਼ੇਸ਼ ਸ਼ਹੀਦ ਪਰਮਿੰਦਰ ਸਿੰਘ ਧੁੱਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।