ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰੋਹਿਤ ਕੁਮਾਰ ਉਰਫ ਕਾਕਾ ਪੁੱਤਰ ਸੋਹਣ ਲਾਲ ਵਾਸੀ ਸੁਰਜੀਤ ਕਾਲੋਨੀ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇੰਚਾਰਜ ਕ੍ਰਾਈਮ ਬ੍ਰਾਂਚ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ | ਚੈਕਿੰਗ ਦੌਰਾਨ ਸੁੰਦਰ ਨਗਰ ਚੌਕ, 33 ਫੁੱਟਾ ਰੋਡ ਜਮਾਲਪੁਰ ਲੁਧਿਆਣਾ ਵਿਖੇ ਮੌਜੂਦ ਏ.ਐਸ.ਆਈ. ਅਮਰੀਕ ਸਿੰਘ ਨੂੰ ਖ਼ਾਸ ਇਤਲਾਹ ਮਿਲੀ ਕਿ ਰੋਹਿਤ ਕੁਮਾਰ ਉਰਫ ਕਾਕਾ ਪੁੱਤਰ ਲੇਟ ਸੋਹਨ ਲਾਲ ਵਾਸੀ ਮਕਾਨ ਨੰਬਰ 95, ਗਲੀ ਨੰਬਰ 4, ਸੁਰਜੀਤ ਕਾਲੋਨੀ, 33 ਫੁੱਟਾ ਰੋਡ ਥਾਣਾ ਜਮਾਲਪੁਰ ਲੁਧਿਆਣਾ ਨੇ ਆਪਣੇ ਪਾਸ ਨਾਜਾਇਜ਼ ਅਸਲਾ ਰੱਖਿਆ ਹੋਇਆ ਹੈ ਅਤੇ ਗਲੀ ਨੰਬਰ 7 ਸੁਰਜੀਤ ਕਾਲੋਨੀ ਨੇੜੇ ਖਾਲੀ ਪਲਾਟ ਵਿਚ ਮੌਜੂਦ ਹੈ | ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 46 ਮਿਤੀ 27.02.2026 ਅਧੀਨ ਧਾਰਾ 25, 54, 59 ਆਰਮਸ ਐਕਟ ਥਾਣਾ ਜਮਾਲਪੁਰ ਲੁਧਿਆਣਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ | ਦੋਸ਼ੀ ਦੇ ਕਬਜ਼ੇ ਵਿਚੋਂ 1 ਨਾਜਾਇਜ਼ ਪਿਸਟਲ 32 ਬੋਰ ਦੇਸੀ ਸਮੇਤ ਮੈਗਜ਼ੀਨ ਅਤੇ 2 ਰੌਂਦ 32 ਬੋਰ ਜਿੰਦਾ ਬਰਾਮਦ ਕੀਤੇ ਗਏ | ਦੋਸ਼ੀ 'ਤੇ ਪਹਿਲਾਂ ਵੀ ਅਸਲਾ ਐਕਟ ਤਹਿਤ ਇਕ ਮੁਕੱਦਮਾ ਕਮਿਸ਼ਨਰੇਟ ਪੁਲਿਸ ਜਲੰਧਰ ਵਿਚ ਦਰਜ ਹੈ | ਗਿ੍ਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਬਰਾਮਦ ਨਾਜਾਇਜ਼ ਅਸਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
ਨਾਜਾਇਜ਼ ਅਸਲ੍ਹੇ ਸਮੇਤ ਨੌਜਵਾਨ ਗਿ੍ਫ਼ਤਾਰ <br/>
ਕਾਬੂ ਕੀਤੇ ਕਥਿਤ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ | ਅਜੀਤ ਤਸਵੀਰ<br/>
01-03-2026