21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਕੂਲ ਬੱਸਾਂ ਨਾ ਚੱਲਣ ਦੇਣ ਦੀਆਂ ਧਮਕੀਆਂ ਦੇ ਦੋਸ਼ ਅਧਿਕਾਰੀਆਂ ਕੋਲ ਕਰਵਾਈ ਸ਼ਿਕਾਇਤ ਦਰਜ <br/>

ਅਜੀਤ ਡੈਸਕ 01-03-2026
ਫੁੱਲਾਂਵਾਲ, 28 ਦਸੰਬਰ (ਮਨਜੀਤ ਸਿੰਘ ਦੁੱਗਰੀ)-ਡੀ.ਏ.ਵੀ. ਪਬਲਿਕ ਸਕੂਲ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਰੋਡ) ਦੇ ਪ੍ਰਬੰਧਕਾਂ ਵਲੋਂ ਪਿ੍ੰਸੀਪਲ ਡਾ: ਸਤਵੰਤ ਕੌਰ ਭੁੱਲਰ ਨੇ ਫੁੱਲਾਂਵਾਲ ਇਲਾਕੇ ਦੇ ਸਕੂਲਾਂ ਵਿਚ ਬੋਰਡ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਲਿਜਾਉਣ ਅਤੇ ਛੱਡਣ ਲਈ ਬੱਸਾਂ ਨਾ ਚੱਲਣ ਦੇਣ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਉਂਦਿਆਂ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ਼ ਕਰਵਾਈ ਗਈ ਹੈ, ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਪਿੰਡ ਫੁੱਲਾਂਵਾਲ ਵਿਖੇ ਕੁੱਝ ਅਨਸਰਾਂ ਵਲੋਂ ਪਿੰਡ ਦੀਆਂ ਸੜਕਾਂ ਬਣਾਉਣ ਦਾ ਦਾਅਵਾ ਕਰਕੇ ਪੈਸੇ ਉਗਰਾਹੁਣ ਲਈ ਸਕੂਲੀ ਵਿਦਿਆਰਥੀਆਂ ਨੂੰ ਲਿਜਾ ਰਹੀਆਂ ਸਕੂਲੀ ਬੱਸਾਂ ਨੂੰ ਨਾਜਾਇਜ਼ ਤੌਰ 'ਤੇ ਰੋਕਿਆ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਸਟਾਫ਼ ਵਿਚ ਦਹਿਸ਼ਤ ਦਾ ਮਾਹੌਲ ਹੈ | ਲੰਘੇ ਦਿਨ ਵੀ ਇਨ੍ਹਾਂ ਅਨਸਰਾਂ ਵਲੋਂ ਸਕੂਲ ਦੀਆਂ ਬੱਸਾਂ ਨੂੰ ਰੋਕਿਆ ਗਿਆ | ਬੱਸ ਡਰਾਈਵਰਾਂ ਅਤੇ ਕੰਡਕਟਰਾਂ ਵਲੋਂ ਵਿਰੋਧ ਕਰਨ 'ਤੇ ਉਨ੍ਹਾਂ ਵਿਚਕਾਰ ਹੱਥੋਪਾਈ ਤੱਕ ਦੀ ਨੌਬਤ ਵੀ ਆਈ ਅਤੇ ਉਨ੍ਹਾਂ ਨੇ ਧਮਕੀ ਦਿੱਤੀ ਕਿ ਜਦੋਂ ਤੱਕ ਸਕੂਲ ਵਲੋਂ ਉਸਾਰੀ ਦੇ ਪੈਸੇ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਸਕੂਲੀ ਬੱਸਾਂ ਨੂੰ ਇਸ ਰੂਟ 'ਤੇ ਨਹੀਂ ਚੱਲਣ ਦਿੱਤਾ ਜਾਵੇਗਾ, ਜਿਸ 'ਤੇ ਪਿ੍ੰਸੀਪਲ ਡਾ: ਸਤਵੰਤ ਕੌਰ ਭੁੱਲਰ ਨੇ ਪ੍ਰਸ਼ਾਸਨ ਪਾਸੋਂ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਵਧਾਉਣ ਦੀ ਮੰਗ ਕੀਤੀ ਹੈ | ਜਦੋਂ ਕਿ ਇਸ ਬਾਬਤ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਉਨ੍ਹਾਂ ਉੱਪਰ ਲਗਾਏ ਸਾਰੇ ਦੋਸ਼ ਬੇ ਬੁਨਿਆਦ ਹਨ | ਪਿੰਡ ਦੀ ਫਿਰਨੀ ਤੋਂ ਵੱਡੀ ਤਾਦਾਦ ਵਿਚ ਇਸ ਸਕੂਲ ਦੀਆਂ ਬੱਸਾਂ ਲੰਘਦੀਆਂ ਹਨ | ਉਨ੍ਹਾਂ ਵਲੋਂ ਸਕੂਲ ਪ੍ਰਬੰਧਕਾਂ ਪਾਸ ਨਵੀਂ ਬਣ ਰਹੀ ਸੜਕ 'ਤੇ ਪਾਣੀ ਦੀ ਨਿਕਾਸੀ ਲਈ ਜਾਲੀਆਂ ਲਗਾਉਣ ਲਈ ਬੇਨਤੀ ਕੀਤੀ ਗਈ ਸੀ |

ਪਿਛਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨÏਜਵਾਨ ਕਾਬੂ <br/> ਅਗਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਨੌਜਵਾਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।