21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨÏਜਵਾਨ ਕਾਬੂ <br/>

ਹੈਰੋਇਨ ਸਮੇਤ ਕਾਬੂ ਕੀਤਾ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨਾਲ | ਅਜੀਤ ਤਸਵੀਰ<br/> 01-03-2026

ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨÏਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2 ਕਰੋੜ, 75 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਨਰੇਸ਼ ਕੁਮਾਰ ਵਾਸੀ ਪੁਨੀਤ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਉਕਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਦੀ ਸਪਲਾਈ ਕਰਦਾ ਸੀ | ਪੁਲਿਸ ਵਲੋਂ ਬੀਤੀ ਰਾਤ ਬੀਕੇ ਰਿਜ਼ੋਰਟ ਟਿੱਬਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਕਤ ਕਥਿਤ ਦੋਸ਼ੀ ਉਥੇ ਜਾ ਰਿਹਾ ਸੀ | ਜਦੋਂ ਪੁਲਿਸ ਨੇ ਉਸ ਨੰੂ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਸ਼ੀ ਉਤੋਂ ਭੱਜ ਪਿਆ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿਚੋਂ ਇਹ ਨਸ਼ੀਲਾ ਪਦਾਰਥ ਬਰਾਮਦ ਕੀਤਾ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਸੁਨੀਲ ਨਗਰ 'ਚ ਨਵੀਂ ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਨਾਲ ਸੈਂਕੜੇ ਪਰਿਵਾਰਾਂ ਨੂੰ ਮਿਲੇਗਾ ਸ਼ੁੱਧ ਪਾਣੀ-ਵਿਧਾਇਕ ਬੱਗ... ਅਗਲੀ ਖ਼ਬਰ ਸਕੂਲ ਬੱਸਾਂ ਨਾ ਚੱਲਣ ਦੇਣ ਦੀਆਂ ਧਮਕੀਆਂ ਦੇ ਦੋਸ਼ ਅਧਿਕਾਰੀਆਂ ਕੋਲ ਕਰਵਾਈ ਸ਼ਿਕਾਇਤ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।