ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਮਹਿਲਾ ਡਾਕਟਰ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਸਮੇਤ ਉਸਦੇ ਤਿੰਨ ਪਰਿਵਾਰਕ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਡਾਕਟਰ ਰਮਨਜੋਤ ਕÏਰ ਵਾਸੀ ਨਿਊ ਰਾਜ ਗੁਰੂ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਉਸਦੇ ਪਤੀ ਅਰਸ਼ਦੀਪ ਸਿੰਘ ਢਿੱਲੋਂ, ਸੱਸ ਅਮਰਜੀਤ ਕੌਰ ਅਤੇ ਗੁਰਜੀਤ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਪਿਛਲੇ ਸਾਲ ਉਕਤ ਕਥਿਤ ਦੋਸ਼ੀ ਅਰਸ਼ਦੀਪ ਸਿੰਘ ਢਿੱਲੋਂ ਨਾਲ ਹੋਈ ਸੀ | ਉਸ ਦੱਸਿਆ ਕਿ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਪਾਸੋਂ 15 ਲੱਖ ਰੁਪਏ ਦਾ ਸੋਨਾ ਅਤੇ ਹੋਰ ਸਾਮਾਨ ਲੈ ਲਿਆ ਤੇ ਉਸ ਨੰੂ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |