ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਬੈਂਕ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸ਼ਹਿਰ ਦੇ ਉਘੇ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਏਯੂ ਸਮਾਲ ਫਾਈਨੈਂਸ ਬੈਂਕ ਲਿਮਟਿਡ ਦੇ ਗÏਰਵ ਗੁਪਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸ਼ਹਿਰ ਦੇ ਉਘੇ ਵਪਾਰੀ ਆਸ਼ੀਸ਼ ਮੋਦੀ ਵਾਸੀ ਮੁੱਲਾਂਪੁਰ, ਸਾਰਿਕਾ ਮੋਦੀ, ਅਨੁਭਵ, ਰੋਹਨੀ ਮੋਦੀ, ਸਾਹਿਲ ਮੋਦੀ ਅਤੇ ਵਿਜੇ ਕੁਮਾਰ ਮੋਦੀ ਵਾਸੀ ਬਾੜੇਵਾਲ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਬੈਂਕ ਤੋਂ 18 ਕਰੋੜ ਦੇ ਕਰੀਬ ਕਰਜ਼ਾ ਲਿਆ ਸੀ, ਪਰ ਬਾਅਦ ਵਿਚ ਕਥਿਤ ਦੋਸ਼ੀਆਂ ਵਲੋਂ ਬੈਂਕ ਦਾ ਕਰਜ਼ਾ ਵਾਪਸ ਨਹੀਂ ਕੀਤਾ ਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |