21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਦੇਸ਼ ਭੇਜਣ ਦਾ ਝਾਂਸਾ ਦੇਖ ਕੇ ਲੱਖਾਂ ਦੀ ਧੋਖਾਧੜੀ ਦੇ ਮਾਮਲੇ 'ਚ 2 ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 01-03-2026
ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਰਾਭਾ ਨਗਰ ਸਥਿਤ ਫਲਾਈ ਰਾਈਟ ਵੀਜ਼ਾ ਕੰਸਲਟੈਂਟ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਭਜੋਤ ਕÏਰ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਮਨਧੀਰ ਬਜਾਜ ਵਾਸੀ ਮੁਹਾਲੀ ਅਤੇ ਨਵਜੋਤ ਸਿੰਘ ਵਾਸੀ ਖਰੜ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ | ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 14 ਲੱਖ ਰੁਪਏ ਲੈ ਲਏ, ਪਰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਵਿਧਾਇਕਾ ਛੀਨਾ ਦੀ ਅਗਵਾਈ ਹੇਠ ਲਾਭਪਾਤਰੀਆਂ ਦੇ ਭਰਵਾਏ ਫਾਰਮ <br/> ਅਗਲੀ ਖ਼ਬਰ ਬੈਂਕ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਸ਼ਹਿਰ ਦੇ ਉੱਘੇ ਵਪਾਰੀਆਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।