ਲੁਧਿਆਣਾ, 28 ਫ਼ਰਵਰੀ (ਡਾ. ਤਰਲੋਚਨ ਸਿੰਘ)-ਗੋਡੇ ਬਦਲਣ ਦੀ ਸਰਜਰੀ ਵਿਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾ ਚੁੱਕੇ ਡਾ. ਰਣਜੀਤ ਸਿੰਘ ਵਲੋਂ ਹੁਣ ਲੁਧਿਆਣਾ ਵਿਚ ਏਆਈ ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀਆਂ ਸਫਲ ਸਰਜਰੀਆਂ ਕਰਕੇ ਇਤਿਹਾਸ ਸਿਰਜਿਆ ਜਾ ਰਿਹਾ ਹੈ | ਡਾ. ਰਣਜੀਤ ਸਿੰਘ ਨੇ ਹਾਲ ਹੀ ਵਿਚ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ 62 ਸਾਲਾਂ ਮਹਿਲਾ ਕੁਲਦੀਪ ਕÏਰ ਦੀ ਸਥਾਨਕ ਸ਼ੇਰਪੁਰ ਚÏਾਕ ਸਥਿਤ ਐਸ.ਪੀ.ਐਸ ਹਸਪਤਾਲ ਵਿਚ ਦੋਵੇਂ ਗੋਡਿਆਂ ਦੀ ਸਫਲ ਸਰਜਰੀ ਕੀਤੀ ਹੈ¢ ਇਸ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ.ਰਣਜੀਤ ਸਿੰਘ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿਚ ਅਪ੍ਰੇਸ਼ਨ ਦÏਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿੱਲ ਹੱਡੀ ਵਿਚ ਡਿ੍ੱਲ ਕਰਕੇ ਲਗਾਏ ਜਾਂਦੇ ਸਨ¢ ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ¢ ਇਸ ਨਾਲ ਲੰਬੇ ਕੱਟ ਕਾਰਨ ਵੱਧ ਖ਼ੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ¢ ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰ੍ਹਾਂ ਦੇ ਖ਼ਤਰੇ ਵੀ ਸਾਹਮਣੇ ਆਉਂਦੇ ਹਨ | ਸਭ ਤੋਂ ਪਹਿਲਾਂ ਕਿੱਲ ਲਗਾਉਣ ਕਾਰਨ ਹੱਡੀਆਂ ਦੇ ਫਰੈਕਚਰ ਦਾ ਖ਼ਤਰਾ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਦਿਲ ਦੇ ਦÏਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਤਰਿਆਂ ਕਰਕੇ ਮਰੀਜ਼ ਅਕਸਰ ਰੋਬੋਟਿਕ ਸਰਜਰੀ ਤੋਂ ਕਤਰਾਉਂਦੇ ਹਨ¢ ਡਾ. ਰਣਜੀਤ ਨੇ ਕਿਹਾ ਕਿ ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਏਆਈ ਪਾਵਰਡ ਰੋਬੋਲੈਂਸ ਥ੍ਰੀ ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਰੀਪਲੇਸਮੈਂਟ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ¢ ਇਸ ਤਕਨੀਕ ਨਾਲ ਅਪ੍ਰੇਸ਼ਨ ਸਿਰਫ਼ 20 ਮਿੰਟ ਵਿਚ ਹੋ ਜਾਂਦਾ ਹੈ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਵੀ ਨਹੀਂ ਕਰਨਾ ਪੈਂਦਾ¢ ਇਸ ਤੋਂ ਇਲਾਵਾ ਮਰੀਜ਼ ਅਪ੍ਰੇਸ਼ਨ ਤੋਂ ਕੇਵਲ ਦੋ ਘੰਟੇ ਬਾਅਦ ਆਪਣੇ ਪੈਰਾਂ 'ਤੇ ਚੱਲਣ-ਫਿਰਣ ਦੇ ਯੋਗ ਹੋ ਜਾਂਦਾ ਹੈ¢ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਉਕਤ ਮਹਿਲਾ ਸਰਜਰੀ ਕਰਵਾਉਣ ਤੋਂ ਬਾਅਦ ਹੁਣ ਚੌਂਕੜੀ ਮਾਰ ਕੇ ਬੈਠ ਸਕਦੀ ਹੈ, ਆਮ ਵਾਂਗ ਕੰਮ ਕਰਦੀ ਹੈ¢ ਸਰਜਰੀ ਕਰਵਾਉਣ ਤੋਂ ਬਾਅਦ ਮਹਿਲਾ ਮਰੀਜ਼ ਕੁਲਦੀਪ ਕÏਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਡਾ. ਰਣਜੀਤ ਸਿੰਘ ਦਾ ਧੰਨਵਾਦ ਕੀਤਾ¢