ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੋਬਤੀ ਹਸਪਤਾਲ 'ਚ ਖ਼ਜ਼ਾਨਚੀ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਉਨ੍ਹਾਂ ਦਾ ਸਾਬਕਾ ਡਰਾਈਵਰ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਹਸਪਤਾਲ ਦੀ ਖ਼ਜ਼ਾਨਚੀ ਆਂਚਲ ਪੁੱਤਰੀ ਵਿਕਟਰ ਮਸੀਹ ਵਾਸੀ ਹੰਬੜਾਂ ਰੋਡ ਦੀ ਸ਼ਿਕਾਇਤ 'ਤੇ ਗੁਰਪ੍ਰੀਤ ਸਿੰਘ ਵਾਸੀ ਦੋਰਾਹਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਹਸਪਤਾਲ 'ਚ ਬਤੌਰ ਡਰਾਈਵਰ ਨੌਕਰੀ ਕਰਦਾ ਸੀ, ਪਰ ਕੁੱਝ ਸਮਾਂ ਪਹਿਲਾਂ ਉਸ ਨੂੰ ਨÏਕਰੀ ਤੋਂ ਕੱਢ ਦਿੱਤਾ ਗਿਆ ਸੀ | ਬੀਤੀ ਸ਼ਾਮ ਉਕਤ ਕਥਿਤ ਦੋਸ਼ੀ ਉਸ ਦੇ ਕੈਬਿਨ 'ਤੇ ਆਇਆ ਤੇ ਉਸ ਪਾਸੋਂ 33500 ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢