ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪਿਓ-ਪੁੱਤਰ ਗੰਭੀਰ ਜ਼ਖਮੀ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਸਿਮਰਨਜੋਤ ਸਿੰਘ ਵਾਸੀ ਪ੍ਰੀਤ ਨਗਰ ਦੀ ਸ਼ਿਕਾਇਤ 'ਤੇ ਸਾਹਿਲ ਕਪੂਰ, ਉਦਿਤ ਕਪੂਰ, ਸੁਨੀਲ ਕਪੂਰ, ਕਮਲ ਅਤੇ ਉਨ੍ਹਾਂ ਦੇ ਅੱਠ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਸਾਹਿਲ ਕਪੂਰ ਨੇ ਉਸਦੀ ਸਕੂਟਰੀ ਵਿਚ ਆਪਣੀ ਕਾਰ ਮਾਰ ਦਿੱਤੀ | ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਉਕਤ ਕਥਿਤ ਦੋਸ਼ੀ ਨੇ ਆਪਣੇ ਸਾਥੀ ਬੁਲਾ ਲਏ ਤੇ ਆਪਣੇ ਪਾਸ ਰੱਖਿਆ ਪਿਸਤੌਲ ਕੱਢ ਲਿਆ | ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਅਤੇ ਉਸਦੇ ਪਿਤਾ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਧਮਕੀਆਂ ਦੇ ਕੇ ਫ਼ਰਾਰ ਹੋ ਗਏ | ਇਸ ਦÏਰਾਨ ਉਸ ਦੀ ਸੋਨੇ ਦੀ ਚੇਨ ਵੀ ਉਥੇ ਡਿਗ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢