21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮਨਰੇਗਾ ਬਚਾਓ ਰੈਲੀ ਮੁੱਦਿਆਂ ਤੋਂ ਖਾਲੀ ਤੇ ਦਿਸ਼ਾਹੀਣ ਰਹੀ-ਵਿਜੇ ਸਾਂਪਲਾ <br/>

ਲੁਧਿਆਣਾ ਵਿਖੇ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਨਾਲ ਮੌਜੂਦ ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼ ਕੁਮਾਰ ਤੇ ਹੋਰ | ਅਜੀਤ ਤਸਵੀਰ <br/> 01-03-2026
ਲੁਧਿਆਣਾ, 28 ਫਰਵਰੀ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਬਰਨਾਲਾ ਵਿਚ ਕਾਂਗਰਸ ਵਲੋਂ ਕਰਵਾਈ ਮਨਰੇਗਾ ਬਚਾਓ ਰੈਲੀ ਮੁੱਦਿਆਂ ਤੋਂ ਖਾਲੀ ਅਤੇ ਦਿਸ਼ਾਹੀਣ ਰਹੀ | ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਂਪਲਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰੈਲੀ ਦੌਰਾਨ ਮਨਰੇਗਾ ਯੋਜਨਾ ਬਾਰੇ ਕੋਈ ਸਪੱਸ਼ਟ ਗੱਲ ਨਹੀਂ ਕੀਤੀ ਅਤੇ ਨਾ ਹੀ ਮਜ਼ਦੂਰਾਂ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਵਿਸਥਾਰ ਨਾਲ ਰੱਖਿਆ | ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੰੂ ਮਜ਼ਦੂਰਾਂ ਅਤੇ ਕਿਸਾਨਾਂ ਦੀ ਚਿੰਤਾ ਹੁੰਦੀ ਤਾਂ ਰੈਲੀ ਦੌਰਾਨ ਉਨ੍ਹਾਂ ਦੇ ਹਿਤਾਂ ਸੰਬੰਧੀ ਢੁਕਵੀਂ ਗੱਲ ਕੀਤੀ ਜਾਂਦੀ | ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਆਪਣੇ ਆਗੂਆਂ ਨੰੂ ਇਕੱਠੇ ਰਹਿਣ ਦੀ ਨਸੀਹਤ ਦੇਣਾ ਇਹ ਦਰਸਾਉਂਦਾ ਹੈ ਕਿ ਕਾਂਗਰਸ ਪਾਰਟੀ ਅੰਦਰੂਨੀ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ | ਸਾਂਪਲਾ ਨੇ ਕਿਹਾ ਕਿ ਰੈਲੀ ਵਿਚ ਲੋਕਾਂ ਦੇ ਮੁੱਖ ਮੁੱਦਿਆਂ ਸੰਬੰਧੀ ਕੋਈ ਸਪੱਸ਼ਟ ਦਿਸ਼ਾ ਜਾਂ ਯੋਜਨਾ ਸਾਹਮਣੇ ਨਹੀਂ ਆਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਮਹੇਸ਼ ਸ਼ਰਮਾ, ਡਾ. ਨਿਰਮਲ ਨਈਅਰ, ਡਾ. ਸਤੀਸ਼ ਕੁਮਾਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਭਾਜਪਾ ਨੇ ਲੁਧਿਆਣਾ 'ਚ ਸੰਗਠਨਾਤਮਕ ਢਾਂਚਾ ਕੀਤਾ ਮਜ਼ਬੂਤ <br/> ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਲਈ ਤਿਆਰੀਆਂ ਤੇਜ਼ ਲੁਧਿਆਣਾ ਦਿਹਾਤੀ ਭਾਜਪਾ ਨੇ ਸਨੀ ਕੈਂਥ ਦੀ ਅਗਵਾਈ ਹੇਠ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।