ਲੁਧਿਆਣਾ, 28 ਫਰਵਰੀ (ਡਾ. ਤਰਲੋਚਨ ਸਿੰਘ)-ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ਜਾਗਰੂਕਤਾ ਵਿਸ਼ੇ 'ਤੇ ਇਕ ਰੀਲ-ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਵੈ-ਇੱਛਾ ਨਾਲ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸੁਰੱਖਿਅਤ ਅਤੇ ਨਿਯਮਤ ਖ਼ੂਨਦਾਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਪ੍ਰਭਾਵਸ਼ਾਲੀ ਅਤੇ ਰਚਨਾਤਮਿਕ ਵੀਡੀਓ ਬਣਾਏ | ਮੁਕਾਬਲੇ ਵਿਚ ਵੈਸ਼ਨਵੀ ਨੇ ਪਹਿਲਾ, ਖੁਸ਼ੀ ਸ਼ਰਮਾ ਨੇ ਦੂਜਾ ਅਤੇ ਪ੍ਰਾਚੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਨੇਹਾ ਵੈਦਿਆ ਨੂੰ ਹੌਸਲਾ ਵਧਾਊ ਇਨਾਮ ਮਿਲਿਆ | ਏ.ਸੀ.ਐੱਮ.ਸੀ. ਦੇ ਸਕੱਤਰ ਡਾ. ਐੱਸ.ਐੱਮ. ਸ਼ਰਮਾ ਨੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਵਿਦਿਆਰਥਣਾਂ ਵਿਚ ਖ਼ੂਨਦਾਨ ਬਾਰੇ ਜਾਗਰੂਕਤਾ ਫੈਲਾਉਣਾ ਜ਼ਰੂਰੀ ਹੈ | ਇੰਚਾਰਜ ਡਾ. ਮਮਤਾ ਕੋਹਲੀ ਨੇ ਵਿਦਿਆਰਥੀਆਂ ਦੇ ਨਵੀਨਤਾਕਾਰੀ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਗਰੂਕਤਾ ਫੈਲਾਉਣ ਲਈ ਉਤਸ਼ਾਹਿਤ ਕੀਤਾ | ਪ੍ਰੋਗਰਾਮ ਖ਼ੂਨਦਾਨ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਇਕ ਸਮੂਹਿਕ ਸਹੁੰ ਨਾਲ ਸਮਾਪਤ ਹੋਇਆ |