20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਧਾਇਕ ਬੱਗਾ ਵਲੋਂ ਨਾਨਕ ਨਗਰ 'ਚ 1.41 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ <br/>

ਅਜੀਤ ਡੈਸਕ 01-03-2026
ਲੁਧਿਆਣਾ, 28 ਫਰਵਰੀ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਪੈਂਦੇ ਮੁਹੱਲਾ ਨਾਨਕ ਨਗਰ ਵਿਖੇ ਕਰੀਬ 1.41 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਖੇਤਰ ਵਿਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਅਤੇ ਇਲਾਕੇ ਦੇ ਵਸਨੀਕਾਂ ਵੱਲੋਂ ਅਕਸਰ ਸੀਵਰੇਜ ਜਾਮ ਦੀ ਸਮੱਸਿਆ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਸਨ | ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਕਰੀਬ 60.81 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ | ਇਸ ਤੋਂ ਇਲਾਵਾ ਵਿਧਾਇਕ ਬੱਗਾ ਵੱਲੋਂ ਸੜਕ ਨਿਰਮਾਣ ਕਾਰਜਾਂ ਦਾ ਵੀ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 80 ਲੱਖ ਰੁਪਏ ਖਰਚ ਕੀਤੇ ਜਾਣੇ ਹਨ | ਇਸ ਮੌਕੇ ਵਿਧਾਇਕ ਬੱਗਾ ਵੱਲੋਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਗਏ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਵਸਨੀਕਾਂ ਨੂੰ ਲਾਭ ਮਿਲ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ 'ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿਚ ਕਮੀ ਨਾ ਆਵੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਵਿਧਾਇਕ ਬੱਗਾ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਹੋਏ ਸੇਵਾ ਮੁਕਤ <br/> ਅਗਲੀ ਖ਼ਬਰ ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ਜਾਗਰੂਕਤਾ ਵਿਸ਼ੇ 'ਤੇ ਰੀਲ-ਮੇਕਿੰਗ ਮੁਕਾਬਲਾ ਕਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।