20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਹੋਏ ਸੇਵਾ ਮੁਕਤ <br/>

ਸਿਹਤ ਵਿਭਾਗ ਦੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਸਨਮਾਨਿਤ ਕਰਦੇ ਹੋਏ ਸਿਵਲ ਸਰਜਨ ਡਾ. ਰਮਨਦੀਪ ਕÏਰ, ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਅਤੇ ਹੋਰ¢ ਅਜੀਤ ਤਸਵੀਰ <br/> 01-03-2026
ਲੁਧਿਆਣਾ, 28 ਫਰਵਰੀ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਦਫ਼ਤਰ, ਲੁਧਿਆਣਾ ਵਿਖੇ ਸੇਵਾ ਨਿਭਾਅ ਰਹੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਆਪਣੀ ਲੰਬੀ ਸਰਕਾਰੀ ਸੇਵਾ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਗਏ¢ ਇਸ ਮÏਕੇ ਦਫ਼ਤਰ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ¢ ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਵੱਖ ਵੱਖ ਅਹੁਦਿਆਂ ਤੇ ਰਹਿ ਕੇ ਕੁੱਲ 37 ਸਾਲ, 10 ਮਹੀਨੇ ਅਤੇ 21 ਦਿਨ ਦੀ ਸੇਵਾ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ¢ ਇਸ ਸੇਵਾ ਦÏਰਾਨ ਉਨ੍ਹਾਂ ਨੇ ਜ਼ਿਲ੍ਹਾ ਬਠਿੰਡਾ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਸਟੇਟ ਹੈੱਡ ਆਫ਼ਿਸ, ਚੰਡੀਗੜ੍ਹ ਵਿਖੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ | ਵਿਦਾਇਗੀ ਸਮਾਰੋਹ ਦÏਰਾਨ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕਰਕੇ ਉਨ੍ਹਾਂ ਵਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ¢ ਸਮਾਰੋਹ ਦÏਰਾਨ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਨੇ ਆਪਣੇ ਕਾਰਜਕਾਲ ਦÏਰਾਨ ਸਰਕਾਰੀ ਯੋਜਨਾਵਾਂ ਅਤੇ ਲੋਕ ਭਲਾਈ ਸੰਦੇਸ਼ਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ¢ ਉਨ੍ਹਾਂ ਦੀ ਮਿਹਨਤ, ਸਾਫ਼-ਸੁਥਰੀ ਛਵੀ ਅਤੇ ਡਿਊਟੀ ਪ੍ਰਤੀ ਵਫ਼ਾਦਾਰੀ ਸਦਾ ਯਾਦ ਰਹੇਗੀ¢ ਉਨ੍ਹਾਂ ਮੀਡੀਆ ਅਤੇ ਪ੍ਰਸ਼ਾਸਨ ਦਰਮਿਆਨ ਇਕ ਮਜ਼ਬੂਤ ਪੁਲ ਵਜੋਂ ਕੰਮ ਕੀਤਾ ਅਤੇ ਹਮੇਸ਼ਾ ਤੱਥਾਂ ਦੇ ਆਧਾਰਿਤ ਜਾਣਕਾਰੀ ਪ੍ਰਸਾਰਿਤ ਕਰਨ ਨੂੰ ਤਰਜੀਹ ਦਿੱਤੀ¢ ਸੰਕਟਕਾਲੀਨ ਸਥਿਤੀਆਂ ਵਿਚ ਵੀ ਉਨ੍ਹਾਂ ਨੇ ਸੰਯਮ ਅਤੇ ਸਮਝਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ¢ ਸਮਾਰੋਹ ਦੇ ਅੰਤ ਵਿਚ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਯਾਦਗਾਰੀ ਤੋਹਫ਼ੇ ਭੇਟ ਕਰਕੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ¢ ਸਮਾਰੋਹ ਵਿਚ ਸ਼ਾਮਿਲ ਹੋਏ ਸਾਥੀਆਂ ਨੇ ਉਨ੍ਹਾਂ ਦੀ ਤੰਦਰੁਸਤੀ ਅਤੇ ਖ਼ੁਸ਼ਹਾਲ ਜੀਵਨ ਲਈ ਅਰਦਾਸ ਕੀਤੀ¢ ਇਸ ਮÏਕੇ ਤੇ ਸਿਵਲ ਸਰਜਨ ਡਾ.ਰਮਨਦੀਪ ਕÏਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਹਰਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ.ਵਿਵੇਕ ਕਟਾਰੀਆ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ੀਤਲ ਨਾਰੰਗ ਤੋਂ ਇਲਾਵਾ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ¢

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਂਅ ਦਰਜ ਪ੍ਰਕਿਰਿਆ ਤੇਜ਼ ਕਰਨ ਲਈ ਡੀ.ਸੀ ਕੰਪਲੈਕਸ ਅਤੇ ਤਹ... ਅਗਲੀ ਖ਼ਬਰ ਵਿਧਾਇਕ ਬੱਗਾ ਵਲੋਂ ਨਾਨਕ ਨਗਰ 'ਚ 1.41 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।