20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹਲਕਾ ਗਿੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਝੱਮਟ ਵਿਖੇ ਹੋਈ <br/>

ਪਿੰਡ ਝੱਮਟ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨਾਂ ਵਲੋਂ ਕੀਤੀ ਮੀਟਿੰਗ ਉਪਰੰਤ ਕੀਤੀ ਗਈ ਸਾਂਝੀ ਤਸਵੀਰ | ਤਸਵੀਰ-ਦੁੱਗਰੀ <br/> 01-03-2026
ਇਆਲੀ/ਥਰੀਕੇ, 28 ਫਰਵਰੀ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨਾਂ ਕਰਮਜੀਤ ਸਿੰਘ ਮਲਕਪੁਰ ਸਰਕਲ ਹੰਬੜਾਂ, ਮਨਜੀਤ ਸਿੰਘ ਲਵਲੀ ਸਰਕਲ ਲਾਡੋਵਾਲ, ਅਦਰਸ਼ਪਾਲ ਸਿੰਘ ਹੁਸੈਨਪੁਰ ਸਰਕਲ ਪਰਤਾਪ ਸਿੰਘ ਵਾਲਾ, ਸੁਖਦਰਸ਼ਨ ਸਿੰਘ ਪੋਹੀੜ ਸਰਕਲ ਡੇਹਲੋਂ, ਗੁਰਜੀਤ ਸਿੰਘ ਲਹਿਰਾ ਸਰਕਲ ਘਵੱਦੀ, ਹਰਦੀਪ ਸਿੰਘ ਮਨਸੂਰਾ ਸਰਕਲ ਸਦਰ 1, ਰਘਵੀਰ ਸਿੰਘ ਖ਼ਾਲਸਾ ਸਰਕਲ ਸਦਰ 2, ਹਰਸਿਮਰਨ ਸਿੰਘ ਬਸੰਤ ਨਗਰ ਸਰਕਲ ਸਦਰ 3, ਯੂਥ ਅਕਾਲੀ ਦਲ ਸਰਕਲ ਹੰਬੜਾਂ ਦੇ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਵਲੋਂ ਇਕ ਅਹਿਮ ਮੀਟਿੰਗ ਝੰਮਟ ਵਿਖੇ ਕੀਤੀ ਗਈ, ਜਿਸ ਵਿਚ ਵਾਰਡ ਪੱਧਰ 'ਤੇ ਮੁਹੱਲਾ ਕਮੇਟੀਆਂ ਅਤੇ ਬੂਥ ਕਮੇਟੀਆਂ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਉਕਤ ਆਗੂਆਂ ਨੇ ਸਾਂਝੇ ਤੌਰ 'ਤੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਪੰਜਾਬ ਉਸਾਰੂ ਨੀਤੀਆਂ ਨੂੰ ਘਰ ਘਰ ਪਹੁੰਚਦਾ ਕਰਨ ਲਈ ਨੁੱਕੜ ਮੀਟਿੰਗਾਂ ਆਰੰਭ ਕੀਤੀਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 'ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ' ਮੁਹਿੰਮ ਲਈ ਲਾਮਬੰਦ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ ਪਏ ਹਨ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ |

ਪਿਛਲੀ ਖ਼ਬਰ ਸੇਵਾ ਮੁਕਤ ਐਸ.ਪੀ. ਰੋਮਾਣਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਂਅ ਦਰਜ ਪ੍ਰਕਿਰਿਆ ਤੇਜ਼ ਕਰਨ ਲਈ ਡੀ.ਸੀ ਕੰਪਲੈਕਸ ਅਤੇ ਤਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।