ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਹੈ ਕਿ ਕਥਿਤ ਸ਼ਰਾਬ ਘੁਟਾਲੇ 'ਚੋਂ 'ਆਪ' ਆਗੂ ਅਦਾਲਤ 'ਚੋਂ ਤਾਂ ਬਰੀ ਹੋ ਸਕਦੇ ਹਨ, ਪਰ ਪੰਜਾਬ ਦੇ ਲੋਕਾਂ ਦੀ ਅਦਾਲਤ 'ਚੋਂ ਉਹ ਬਰੀ ਨਹੀਂ ਹੋ ਸਕੇ ਅਤੇ ਆਉਣ ਵਾਲੀਆਂ ਚੋਣਾਂ 'ਚ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਕੀਤੀਆਂ ਗਈਆਂ ਕੁਝ ਟਿੱਪਣੀਆਂ ਬਾਰੇ ਵੀ ਇਹਨਾਂ ਆਗੂਆਂ ਵਲੋਂ ਝੂਠ ਬੋਲਿਆ ਗਿਆ ਹੈ | ਇਨ੍ਹਾਂ ਆਗੂਆਂ ਵਲੋਂ ਅਦਾਲਤੀ ਫ਼ੈਸਲੇ ਤੋਂ ਬਾਅਦ ਲੋਕਾਂ ਤੋਂ ਹਮਦਰਦੀ ਲੈਣ ਲਈ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਪਰ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਸਵੀਕਾਰ ਨਹੀਂ ਕਰਨਗੇ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਨ੍ਹਾਂ ਆਗੂਆਂ ਨੂੰ ਸਬਕ ਸਿਖਾਇਆ ਜਾ ਸਕੇ |