26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਅਜੀਤ ਡੈਸਕ 02-03-2026
ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਮਾਲਪੁਰ ਦੀ ਸਰਪੰਚ ਕਲੋਨੀ ਦੇ ਰਹਿਣ ਵਾਲੇ ਗੁਰਦਿਆਲ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ, ਇੱਥੇ ਇਸ ਸਬੰਧੀ ਇੰਦਰਪ੍ਰੀਤ ਸਿੰਘ ਅਤੇ ਅਜੀਤ ਸਿੰਘ ਵਾਸੀ ਹਿਸਾਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਉਸ ਦਾ ਲੜਕਾ ਵਿਦੇਸ਼ ਜਾਣ ਦਾ ਇਛੁਕ ਸੀ, ਇਸ ਲਈ ਉਹ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਦਾ ਝਾਂਸਾ ਦੇ ਕੇ 15 ਲੱਖ ਰੁਪਏ ਲੈ ਲਏ ਪਰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ | ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |


ਪਿਛਲੀ ਖ਼ਬਰ ਹਲਕਾ ਦਾਖਾ ਅਕਾਲੀ ਦਲ ਦੇ ਦਫ਼ਤਰ 'ਚ ਸੁਸ਼ੋਭਿਤ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਦੀ ਵਰਦੀ ਤੋਂ ਸੁਖਬੀਰ ਸਿੰਘ ਬਾਦਲ ਨੇ ਹ... ਅਗਲੀ ਖ਼ਬਰ ਕਾਂਗਰਸ ਦੀ ਸੂਬਾ ਪੱਧਰੀ ਰੈਲੀ 'ਚ ਹੋਏ ਇਕੱਠ ਨੇ 2027 'ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਲਹਿਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।