26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਠੇਕੇ ਦੇ ਬਾਹਰ ਹੋਈ ਲੜਾਈ ਵਿਚ ਤਿੰਨ ਜ਼ਖ਼ਮੀ

ਅਜੀਤ ਡੈਸਕ 02-03-2026
ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੱਸਲ ਹਟ ਸ਼ਰਾਬ ਦੇ ਠੇਕੇ ਬਾਹਰ ਹੋਈ ਲੜਾਈ ਵਿਚ ਤਿੰਨ ਨੌਜਵਾਨ ਜ਼ਖਮੀ ਹੋ ਗਏ ਹਨ | ਪੁਲਿਸ ਵਲੋਂ ਇਸ ਸਬੰਧੀ ਸਿਕੰਦਰ ਵਾਸੀ ਕਾਲੀ ਸੜਕ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਸ਼ਰਾਬ ਦੇ ਠੇਕੇ ਤੋਂ ਬਾਹਰ ਆ ਰਹੇ ਸਨ ਕਿ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਦੇ ਸਿੱਟੇ ਵਜੋਂ ਉਹ ਤੇ ਉਸਦੇ ਦੋਸਤ ਜ਼ਖਮੀ ਹੋ ਗਏ | ਗੰਭੀਰ ਹਾਲਤ ਵਿਚ ਇਹਨਾਂ ਨੌਜਵਾਨਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ, ਪਰ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |


ਪਿਛਲੀ ਖ਼ਬਰ 8 ਮਾਰਚ ਨੂੰ ਮਹਿਲਾ ਦਿਵਸ 'ਤੇ ਆਪਣੇ ਹੱਕਾਂ ਲਈ ਸੰਘਰਸ਼ਸ਼ੀਲ ਨਾਰੀ ਸ਼ਕਤੀ ਪੰਜਾਬ ਸਰਕਾਰ ਦੇ ਮਹਿਲਾਵਾਂ ਪ੍ਰਤੀ ਮੋਹ ਦਾ... ਅਗਲੀ ਖ਼ਬਰ ਇਜਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।