26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅੰਮਿ੍ਤ ਸਾਗਰ ਪਰਿਵਾਰ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਗੁਰੂ ਦਾ ਅਤੁੱਟ ਲੰਗਰ ਲਗਾਇਆ <br/>

ਅਜੀਤ ਡੈਸਕ 02-03-2026
ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮਿ੍ਤ ਸਾਗਰ ਦੇ ਪਰਿਵਾਰ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਵਲੋਂ ਬਖਸ਼ੇ ਸੇਵਾ ਦੇ ਸੰਕਲਪ ਤੇ ਪੂਰੀ ਦਿ੍ੜਤਾ ਨਾਲ ਪਹਿਰਾ ਦਿੰਦਿਆਂ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸੰਗਤਾਂ ਤੇ ਲੋੜਵੰਦਾਂ ਲਈ ਅਤੁੱਟ ਲੰਗਰ ਲਗਾਉਣ ਦੀ ਆਰੰਭ ਕੀਤੀ ਗਈ ਸੇਵਾ ਦਾ ਕਾਰਜ ਇਕ ਉੱਦਮੀ ਉਪਰਾਲਾ ਹੈ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਗਿਆਨੀ ਗਗਨਦੀਪ ਸਿੰਘ ਨੇ ਅਮਿ੍ੰਤ ਸਾਗਰ ਪਰਿਵਾਰ ਵਲੋਂ ਹੋਲਾ ਮਹੱਲਾ ਦੇ ਤਿਉਹਾਰ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਤੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕੀਤਾ | ਉਨਾਂ ਕਿਹਾ ਕਿ ਅੰਮਿ੍ਤ ਸਾਗਰ ਕੰਪਨੀ ਦੇ ਡਾਇਰੈਕਟਰ ਸ. ਬਲਬੀਰ ਸਿੰਘ ਭਾਟੀਆ, ਸ. ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨਾਂ ਦੇ ਪਰਿਵਾਰਕ ਮੈਬਰਾਂ ਵਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦਾਂ ਲਈ ਹਰ ਮਹੀਨੇ ਲੰਗਰ ਲਗਾਉਣ ਦੀ ਸੇਵਾ ਕਰਨਾ, ਸੇਵਾ ਦੇ ਸੰਕਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ | ਇਸ ਦੌਰਾਨ ਅੰਮਿ੍ਤ ਸਾਗਰ ਕੰਪਨੀ ਦੇ ਡਾਇਰੈਕਟਰ ਸ. ਬਲਬੀਰ ਸਿੰਘ ਭਾਟੀਆ ਨੇ ਦੱਸਿਆ ਕਿ ''ਸੇਵਕ ਕਉ ਸੇਵਾ ਬਨਿ ਆਈU ਦੇ ਸਿਧਾਂਤ ਤੇ ਚੱਲਦਿਆਂ ਸਤਿਗੁਰੂ ਸੱਚੇ ਪਾਤਿਸ਼ਾਹ ਦੀ ਆਪਾਰ ਬਖਸ਼ਿਸ਼ ਸਦਕਾ ਅੰਮਿ੍ਤ ਸਾਗਰ ਪਰਿਵਾਰ ਵਲੋਂ ਲੋੜਵੰਦਾਂ ਦੀ ਮੱਦਦ ਲਈ ਹਰ ਮਹੀਨੇ ਗੁਰੂ ਦਾ ਅਤੁੱਟ ਲੰਗਰ ਲਗਾਇਆ ਜਾਂਦਾ ਹੈ | ਉਨਾਂ ਦੱਸਿਆ ਕਿ ਇਸ ਸਮੁੱਚੇ ਸੇਵਾ ਕਾਰਜ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਦਾ ਸਹਿਯੋਗ ਪਾ ਕੇ ਲੰਗਰ ਵਰਤਾਉਣ ਦੀ ਸੇਵਾ ਕਰਦੀਆਂ ਹਨ | ਸੰਗਤਾਂ ਨੂੰ ਲੰਗਰ ਵਰਤਾਉਣ ਸਮੇਂ ਕੀਤੀ ਗਈ ਅਰਦਾਸ ਮੌਕੇ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਇੰਦਰਬੀਰ ਸਿੰਘ ਬੱਤਰਾ, ਸ਼ਰਨਜੀਤ ਸਿੰਘ, ਗਗਨਪ੍ਰੀਤ ਸਿੰਘ ਸੇਠੀ, ਅਰਸ਼ਦੀਪ ਸਿੰਘ, ਜਾਸਮੀਨ ਕੌਰ, ਦਲਜੀਤ ਕੌਰ, ਰਮਨਪ੍ਰੀਤ ਕੌਰ ਸੇਠੀ, ਗੁਰਲੀਨ ਕੌਰ, ਸਵਨੀਤ ਕੌਰ, ਗਜਜੋਤ ਸਿੰਘ, ਜਗਤਾਰ ਸਿੰਘ, ਰਤਨ ਜੋਤ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸੁਆਮੀ ਸੰਤ ਦਾਸ ਦੇ 116ਵੇਂ ਜਨਮ ਦਿਵਸ ਸੰਬੰਧੀ ਅੱਖਾਂ ਦਾ ਚੈੱਕਅਪ ਕੈਂਪ ਲੱਗਾ <br/> ਅਗਲੀ ਖ਼ਬਰ ਲਿਟਲ ਲਰਨਰਜ਼ ਪ੍ਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।