26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸੁਆਮੀ ਸੰਤ ਦਾਸ ਦੇ 116ਵੇਂ ਜਨਮ ਦਿਵਸ ਸੰਬੰਧੀ ਅੱਖਾਂ ਦਾ ਚੈੱਕਅਪ ਕੈਂਪ ਲੱਗਾ <br/>

ਅਜੀਤ ਡੈਸਕ 02-03-2026
ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੁਆਮੀ ਸੰਤ ਦਾਸ ਜੀ ਦੇ 116ਵੇਂ ਜਨਮ ਦਿਵਸ ਦੇ ਸਬੰਧ ਵਿਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਅਗਵਾਈ ਅਤੇ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਲਗਾਇਆ ਗਿਆ | ਕੈਂਪ ਦੀ ਆਰੰਭਤਾ ਸੰਤ ਸਤਿਨਾਮ ਸਿੰਘ ਉਦਾਸੀ ਨੇ ਅਰਦਾਸ ਕਰਕੇ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਚਾਲਕ ਗਿਆਨੀ ਹਰਦੀਪ ਸਿੰਘ ਤੇ ਇੰਜੀਨੀਅਰ ਮਨਦੀਪ ਸਿੰਘ ਨੇ ਦੱਸਿਆ ਕਿ ਡਾ: ਰਮੇਸ਼ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ | ਇਸ ਦੌਰਾਨ ਅਸਥਾਨ ਵਲੋਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਕੌਂਸਲਰ ਅਮਨ ਬੱਗਾ, ਮਾਤਾ ਵਿਪਨਪ੍ਰੀਤ ਕੌਰ, ਕੁਲਦੀਪ ਸਿੰਘ ਦੂਆ, ਰਜਿੰਦਰ ਸਿੰਘ ਗਰੇਵਾਲ, ਚਮਕੌਰ ਸਿੰਘ, ਰਜਿੰਦਰ ਪੁਰੀ, ਰਜਿੰਦਰਪਾਲ, ਗਗਨਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਗਿਆਨੀ ਹਰਦੀਪ ਸਿੰਘ ਅਤੇ ਇੰਜੀਨੀਅਰ ਮਨਦੀਪ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਮਲਟੀ-ਸਪੈਸ਼ਲਿਟੀ ਰੋਬੋਟਿਕ ਸਰਜਰੀ ਪ੍ਰੋਗਰਾਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਅੰਮਿ੍ਤ ਸਾਗਰ ਪਰਿਵਾਰ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਗੁਰੂ ਦਾ ਅਤੁੱਟ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।