ਲੁਧਿਆਣਾ, 1 ਮਾਰਚ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਪ੍ਰਾਇਮਰੀ ਐਲੀਮੈਂਟਰੀ ਟੀਚਰਜ਼ ਐਸੋਸੀਏਸ਼ਨ ਪੰਜਾਬ (ਸਪੈਟਾ) ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਭਦਿਆਲ ਸਿੰਘ ਹਨੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜੱਥੇਬੰਦੀ ਦੇ ਸਰਪ੍ਰਸਤ ਧੰਨਾ ਸਿੰਘ ਸਵੱਦੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਰਗ ਨਾਲ ਧੱਕਾ ਕਰ ਰਹੀ ਹੈ ਅਤੇ ਲੰਬੇ ਸਮੇਂ ਤੋ ਸੇਵਾ ਨਿਭਾ ਰਹੇ ਅਧਿਆਪਕਾਂ 'ਤੇ ਜਬਰੀ ਟੈੱਟ ਦੀ ਸ਼ਰਤ ਲਗਾ ਕੇ ਉਨ੍ਹਾਂ ਨੰੂ ਤਰੱਕੀਆਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਰੋਸ ਵਜੋਂ ਸਾਂਝੇ ਮੋਰਚੇ ਵਲੋਂ ਪਹਿਲਾਂ ਵੀ ਰੋਸ ਮਾਰਚ ਕੀਤਾ ਗਿਆ ਸੀ ਅਤੇ ਹੁਣ ਸਿੱਖਿਆ ਮੰਤਰੀ ਵਲੋਂ ਮੀਟਿੰਗ ਦੀ ਤਰੀਕ ਅੱਗੇ ਧੱਕਣ ਦੇ ਵਿਰੋਧ ਵਿਚ 2 ਮਾਰਚ ਨੂੰ ਜ਼ਿਲ੍ਹਾ ਪੱਧਰ 'ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਸਪੈਟਾ ਜੱਥੇਬੰਦੀ ਵਲੋਂ ਇਸ ਐਕਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਸਰਬਜੀਤ ਸਿੰਘ, ਮੇਲਾ ਸਿੰਘ, ਕੁਲਦੀਪ ਸਿੰਘ, ਕਲਮਜੀਤ ਸਿੰਘ, ਤੇਜਪਾਲ, ਦਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ |