25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦੋ ਰੋਜ਼ਾ ਧਾਰਮਿਕ ਸਮਾਗਮ ਦੀ ਜੈਕਾਰਿਆਂ ਦੀ ਗੂੰਜ ਨਾਲ ਸਮਾਪਤੀ <br/>

ਅਜੀਤ ਡੈਸਕ 02-03-2026
ਡਾਬਾ/ਲੁਹਾਰਾ, 1 ਮਾਰਚ (ਕੁਲਵੰਤ ਸਿੰਘ ਸੱਪਲ)-ਸ਼ਹੀਦ ਭਾਈ ਤਾਰੂ ਸਿੰਘ ਨੌਜਵਾਨ ਸਭਾ ਅਤੇ ਸਮੂਹ ਮਹੱਲਾ ਨਿਵਾਸੀ ਸੰਗਤ ਵਲੋਂ ਦੋ ਰੋਜ਼ਾ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਸਮਾਗਮ ਜੈਕਾਰਿਆਂ ਦੀ ਗੂੰਜ ਨਾਲ ਸਮਾਪਤ ਹੋਇਆ | ਇਨ੍ਹਾਂ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਵਿਚ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਹੁਸ਼ਿਆਰਪੁਰ, ਬਾਬਾ ਅਮਰਜੀਤ ਸਿੰਘ ਗਾਲਿਬ ਖੁਰਦ, ਭਾਈ ਮਨਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਜੈਪਰੇ ਵਾਲੇ ਮਹਾਂਪੁਰਸ਼ਾਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਲੜ ਲਾਇਆ ਗਿਆ | ਇਸ ਮੌਕੇ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਕਿਹਾ ਕਿ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਕਦੇ ਵੀ ਅਜਾਈਾ ਨਹੀਂ ਜਾਂਦੀਆਂ | ਸ਼ਹੀਦਾਂ ਨੇ ਆਪਣਾ ਆਪ ਨਿਛਾਵਰ ਕਰਕੇ ਕੌਮ ਦੀਆਂ ਜੜ੍ਹਾਂ ਮਜਬੂਤ ਕੀਤੀਆਂ ਹਨ | ਸੰਤ ਬਾਬਾ ਕੁਲਵਿੰਦਰ ਸਿੰਘ ਕੰਗਮਾਈ ਹੁਸ਼ਿਆਰਪੁਰ ਵਾਲਿਆਂ ਨੇ ਕਿਹਾ ਕਿ ਸ਼ਹੀਦ ਇਤਿਹਾਸ ਦੇ ਮਹਾਂਨਾਇਕ ਤੇ ਕੌਮਾਂ ਲਈ ਪ੍ਰੇਰਣਾ ਸਰੋਤ ਹੁੰਦੇ ਹਨ | ਸੰਤ ਬਾਬਾ ਅਮਰਜੀਤ ਸਿੰਘ ਗਾਲਿਬ ਅਤੇ ਬਾਬਾ ਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਚੱਪਾ-ਚੱਪਾ ਧਰਤੀ 'ਤੇ ਸਿੱਖ ਯੋਧਿਆਂ ਦਾ ਲਹੂ ਦਿਖਾਈ ਦਿੰਦਾ ਹੈ | ਸਿੱਖ ਧਰਮ 'ਚ ਸ਼ਹੀਦੀ ਦਾ ਸਥਾਨ ਬਹੁਤ ਉੱਚਾ ਅਤੇ ਮਹਾਨ ਹੈ | ਸੰਤ ਬਾਬਾ ਸੁਖਵਿੰਦਰ ਸਿੰਘ ਜੈਪੁਰੇ ਵਾਲਿਆਂ ਨੇ ਕਿਹਾ ਕਿ ਸਾਡੇ ਧਰਮ 'ਚ ਗੁਰੂ ਸਾਹਿਬਾਨਾਂ ਤੋਂ ਬਾਅਦ ਸ਼ਹੀਦਾਂ ਨੂੰ ਸਤਿਕਾਰ ਹਾਸਲ ਹੈ | ਸ਼ਹਾਦਤ ''ਅਕਾਲ ਪੁਰਖ ਵਾਹਿਗੁਰੂ'' ਦਾ ਖੂਬਸੂਰਤ ਤੋਹਫਾ ਹੈ ਜੋ ਕਿਸੇ ਵਿਰਲੇ ਨੂੰ ਹੀ ਨਸੀਬ ਹੁੰਦਾ ਹੈ | ਇਸ ਸਮਾਗਮ ਵਿਚ ਹਲਕਾ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ, ਜਗਬੀਰ ਸਿੰਘ ਸੋਖੀ, ਰਖਵਿਦਰ ਸਿੰਘ ਗਾਬੜੀਆ, ਕੁਲਵੰਤ ਸਿੰਘ ਸਿੱਧੂ ਵਿਧਾਇਕ, ਹਰਵਿੰਦਰ ਸਿੰਘ ਕਲੇਰ, ਮਨਦੀਪ ਕੌਰ ਕਲੇਰ, ਸਿਮਰਜੀਤ ਸਿੰਘ ਬੈਂਸ, ਨੰਬਰਦਾਰ ਮਨਜੀਤ ਸਿੰਘ ਸ਼ਿਮਲਾਪੁਰੀ ਆਦਿ ਨਤਮਸਤਕ ਹੋਏ ਅਤੇ ਆਪਣੀ ਆਪਣੀਆਂ ਹਾਜ਼ਰੀਆਂ ਲਗਵਾਈਆਂ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰ ਅੰਮਿ੍ਤ ਪਾਲ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਵੱਲੋਂ ਆਏ ਹੋਏ ਮਹਾਂਪੁਰਸ਼ਾਂ ਅਤੇ ਸੇਵਾਦਾਰਾਂ ਅਤੇ ਪਤਵੰਤੇ ਸੱਜਣਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਵੀ ਕੀਤਾ ਗਿਆ | ਇਨ੍ਹਾਂ ਦੋ ਦਿਨਾਂ ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਖਾਲਸਾ, ਗੁਰ ਅੰਮਿ੍ਤ ਪਾਲ ਸਿੰਘ ਸ਼ੇਰਾ, ਰਾਜੀਵ ਸਿੰਘੀ, ਕਰਮਜੀਤ ਸਿੰਘ, ਸਨੀ ਪੰਡਿਤ, ਹਰਦੇਵ ਸਿੰਘ, ਰਵਿੰਦਰ ਸਿੰਘ ਰਵੀ, ਹਰਜੋਤ ਸਿੰਘ, ਹਨੀ, ਸੰਜੀਵ ਕੁਮਾਰ, ਸਵਰਾਜ ਸਿੰਘ ਸੋਨਾ, ਹਰਵਿੰਦਰ ਸਿੰਘ ਹੀਰਾ, ਲਖਵੀਰ ਸਿੰਘ ਲੱਖਾ, ਕੁਲਜੀਤ ਸਿੰਘ, ਕਰਨਵੀਰ ਸਿੰਘ, ਹਰਮੀਤ ਸਿੰਘ ਖਾਲਸਾ, ਪਰਮਿੰਦਰ ਸਿੰਘ ਪਿੰਦਰ, ਸਰਪੰਚ ਕੁਲਬੀਰ ਸਿੰਘ, ਨਿਹੰਗ ਸੁਖਦੇਵ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ <br/> ਅਗਲੀ ਖ਼ਬਰ ਲਾਇਨਜ਼ ਕਲੱਬ ਲੁਧਿਆਣਾ ਦੀ ਨਵੀਂ ਕਾਰਜਕਾਰਨੀ ਸਰਬਸੰਮਤੀ ਨਾਲ ਚੁਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।