25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੌਂਸਲਰ ਸੁਖਜਿੰਦਰ ਕੌਰ ਦੇ ਯਤਨਾਂ ਸਦਕਾ ਢੰਡਾਰੀ ਖੁਰਦ 'ਚ ਲੱਗਾ ਨਵਾਂ ਟਰਾਂਸਫਾਰਮਰ <br/>

ਵਾਰਡ ਨੰਬਰ 25 ਢੰਡਾਰੀ ਖੁਰਦ ਦੀ ਵਿਸਾਖਾ ਕਲੋਨੀ 'ਚ ਨਵੇਂ ਲੱਗ ਰਹੇ ਟਰਾਂਸਫਾਰਮਰ ਬਾਰੇ ਜਾਣਕਾਰੀ ਦਿੰਦੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ | ਅਜੀਤ ਤਸਵੀਰ <br/> 02-03-2026
ਢੰਡਾਰੀ ਕਲਾਂ/ਲੁਧਿਆਣਾ, 1 ਮਾਰਚ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ 'ਚ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਵਾਰਡ ਅੰਦਰ ਕਈ ਵਿਕਾਸ ਦੇ ਕੰਮ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋ ਜਾਣ ਨਾਲ ਵਾਰਡ ਦੀ ਨੁਹਾਰ ਬਦਲ ਜਾਵੇਗੀ | ਇਹ ਪ੍ਰਗਟਾਵਾ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਵਿਸਾਖਾ ਕਲੋਨੀ 'ਚ 200 ਕੇ.ਵੀ ਦਾ ਨਵਾਂ ਟਰਾਂਸਫਾਰਮਰ ਰਖਵਾਉਣ ਸਮੇਂ ਕੀਤਾ | ਬੋਪਾਰਾਏ ਨੇ ਦੱਸਿਆ ਕਿ ਪਹਿਲਾਂ ਇਸ ਕਲੋਨੀ 'ਚ 200 ਕੇ.ਵੀ ਦਾ ਟਰਾਂਸਫਾਰਮਰ ਲੱਗਾ ਹੋਇਆ ਹੈ, ਜੋ ਬਿਜਲੀ ਦਾ ਲੋਡ ਚੁੱਕਣ ਵਿਚ ਅਸਮਰਥ ਸੀ, ਜਿਸਨੂੰ ਧਿਆਨ ਵਿਚ ਰੱਖਦੇ ਹੋਏ 200 ਕੇ.ਵੀ ਦਾ ਇਕ ਹੋਰ ਨਵਾਂ ਟਰਾਂਸਫਾਰਮਰ ਰਖਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ | ਉਨ੍ਹਾਂ ਦੱਸਿਆ ਕਿ ਵਾਰਡ ਵਿਚ ਬਿਜਲੀ ਦੇ ਨਾਲ ਨਾਲ ਸੀਵਰੇਜ ਪਾਈਪਾਂ ਵਿਛਾਉਣ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਹੋਰ ਵੀ ਅਜਿਹੇ ਕਈ ਕਾਰਜ ਚੱਲ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਬੋਪਾਰਾਏ ਨੇ ਕਿਹਾ ਕਿ ਵਾਰਡ 'ਚ ਵਿਕਾਸ ਕਾਰਜ ਕਰਵਾਉਣਾ ਅਤੇ ਲੋਕਾਂ ਦੀ ਸੇਵਾ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 25 ਸਿਰਫ ਵਾਰਡ ਹੀ ਨਹੀਂ, ਬਲਕਿ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਜੇਕਰ ਵਾਰਡ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ, ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ |

ਪਿਛਲੀ ਖ਼ਬਰ ਪੀ. ਏ. ਯੂ. ਇੰਪਲਾਈਜ਼ ਯੂਨੀਅਨ ਚੋਣਾਂ ਸ਼ਾਂਤਮਈ ਢੰਗ ਨਾਲ ਪਈਆਂ ਪੀ. ਏ. ਯੂ. ਇੰਪਲਾਈਜ਼ ਯੂਨੀਅਨ ਦੀਆਂ ਵੋਟਾਂ <br/... ਅਗਲੀ ਖ਼ਬਰ ਝੂਠ ਦੀ ਕਾਲੀ ਰਾਤ ਨੂੰ ਚੀਰ ਕੇ ਸੱਚ ਦਾ ਸੂਰਜ ਪ੍ਰਗਟ ਹੋਇਆ-ਵਿਧਾਇਕ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।