25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 7 'ਚ ਨਵੇਂ ਟਿਊਬਵੈੱਲ ਦਾ ਉਦਘਾਟਨ <br/>

ਅਜੀਤ ਡੈਸਕ 02-03-2026
ਲੁਧਿਆਣਾ, 1 ਮਾਰਚ (ਡਾ. ਤਰਲੋਚਨ ਸਿੰਘ)- ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਸਥਾਨਕ ਵਾਰਡ ਨੰਬਰ 7 ਦੇ ਮੁਹੱਲਾ ਅਟੱਲ ਨਗਰ ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਤੇ ਕਰੀਬ 12.5 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦੇ ਲੱਗਣ ਨਾਲ ਅਟੱਲ ਨਗਰ ਦੇ ਵਸਨੀਕਾਂ ਨੂੰ ਸਾਫ ਸੁਥਰਾ ਪਾਣੀ ਪੀਣ ਨੂੰ ਮਿਲੇਗਾ | ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਲਈ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੋ ਉਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਲੱਗ ਕੇ ਤਿਆਰ ਹੋ ਜਾਵੇਗਾ | ਇਸ ਦੌਰਾਨ ਵੱਡੀ ਗਿਣਤੀ 'ਚ ਹਾਜ਼ਰ ਇਲਾਕਾ ਨਿਵਾਸੀਆਂ ਨੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਲਾਕੇ 'ਚ ਪੀਣ ਵਾਲੇ ਪਾਣੀ ਦੀ ਕਾਫੀ ਵੱਡੀ ਸਮੱਸਿਆ ਸੀ ਅਤੇ ਸੂਬੇ ਤੇ ਰਾਜ ਕਰ ਚੁੱਕੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਅਸੀਂ ਆਪਣੀ ਸਮੱਸਿਆ ਲਈ ਵਿਧਾਇਕ ਗਰੇਵਾਲ ਨੂੰ ਇਸ ਸਬੰਧੀ ਜਾਣੂ ਕਰਵਾਇਆ ਤਾਂ ਉਨ੍ਹਾਂ ਨੇ ਫੌਰੀ ਤੌਰ 'ਤੇ ਇਸ ਸਮੱਸਿਆ ਦਾ ਹੱਲ ਕੀਤਾ ਹੈ | ਇਸ ਮੌਕੇ ਵਾਰਡ ਇੰਚਾਰਜ ਭੂਸ਼ਣ ਸ਼ਰਮਾ, ਦਿਨੇਸ਼ ਸ਼ਰਮਾ, ਰਾਮਜੀਤ ਸੂਦ, ਕਿ੍ਸ਼ਨ ਲਾਲ ਮਹਿਮੀ, ਭੁਪਿੰਦਰ ਸਿੰਘ, ਵਿੱਕੀ ਪਵਨ, ਰਾਹੁਲ, ਵਿਸ਼ਾਲ, ਭੁਪਿੰਦਰ ਭਿੰਦਾ, ਮਿੰਟੂ ਕਾਲਾ, ਹਰਪ੍ਰੀਤ ਸਿੰਘ, ਹੇਮਰਾਜ ਕੁਮਾਰ, ਰਾਜੂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਰਮਜ਼ਾਨ ਸਾਰੇ ਮਨੁੱਖਾਂ ਲਈ ਰਹਿਮਤ ਦਾ ਮਹੀਨਾ ਹੈ-ਸ਼ਾਹੀ ਇਮਾਮ ਪੰਜਾਬ ਰੋਜ਼ੇਦਾਰਾਂ ਨੇ ਜੰੁਮੇ ਦੀ ਨਮਾਜ਼ ਅਦਾ ਕਰ ਵਿਸ... ਅਗਲੀ ਖ਼ਬਰ ਪੀ. ਏ. ਯੂ. ਇੰਪਲਾਈਜ਼ ਯੂਨੀਅਨ ਚੋਣਾਂ ਸ਼ਾਂਤਮਈ ਢੰਗ ਨਾਲ ਪਈਆਂ ਪੀ. ਏ. ਯੂ. ਇੰਪਲਾਈਜ਼ ਯੂਨੀਅਨ ਦੀਆਂ ਵੋਟਾਂ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।