29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹਥਿਆਰਬੰਦ ਨੌਜਵਾਨਾਂ ਵਲੋਂ ਚਲਾਈ ਗੋਲੀ 'ਚ ਇਕ ਜ਼ਖ਼ਮੀ <br/>

ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੌਜੀ ਕਲੋਨੀ ਵਿਚ ਅੱਜ ਦੇਰ ਸ਼ਾਮ ਹਥਿਆਰਬੰਦ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਸ਼ਾਮ ਉਸ ਵਕਤ ਵਾਪਰੀ ਜਦੋਂ ਫੌਜੀ ਕਲੋਨੀ ਵਿਚ ਇਕ ਫੈਕਟਰੀ ਵਿਚ ਕੰਮ ਕਰਦਾ ਨੌਜਵਾਨ ਸ਼ਕਤੀ ਮਾਰਕੀਟ ਨੇੜੇ ਜਾ ਰਿਹਾ ਸੀ | ਇਸ ਦੌਰਾਨ ਉਨ੍ਹਾਂ ਦੇ ਮੁਹੱਲੇ ਵਿਚ ਰਹਿਣ ਵਾਲਾ ਨਵੀਨ ਉੱਥੇ ਆਇਆ ਅਤੇ ਉਸਨੇ ਸ਼ਕਤੀ ਤੇ ਕਥਿਤ ਤੌਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਨਵੀਨ ਨਾਲ ਇਕ ਉਸਦਾ ਸਾਥੀ ਵੀ ਸੀ | ਲਹੂ ਲੁਹਾਨ ਹੋਇਆ ਸ਼ਕਤੀ ੳੱੁਥੇ ਹੀ ਡਿੱਗ ਗਿਆ | ਗੋਲੀ ਚੱਲਣ ਕਾਰਨ ਉੱਥੇ ਭਗਦੜ ਮੱਚ ਗਈ ਅਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲੀਆਂ ਛੱਡ ਕੇ ਉਥੋਂ ਚਲੇ ਗਏ | ਸ਼ਕਤੀ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਸੂਚਨਾ ਮਿਲਦੇ ਰਿਹਾ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਸਮੇਤ ਹੋਰ ਕਈ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ | ਈ.ਸੀ.ਪੀ. ਨੇ ਦੱਸਿਆ ਕਿ ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਹੈ ਦੋ ਦਿਨ ਪਹਿਲਾਂ ਹੀ ਨਵੀਨ ਜੇਲ੍ਹ ਤੋਂ ਬਾਹਰ ਆਇਆ ਸੀ, ਉਸ ਨੂੰ ਪੁਲਿਸ ਨੇ ਨਜਾਇਜ਼ ਅਸਲੇ ਦੇ ਮਾਮਲੇ ਵਿਚ ਕੁਝ ਦਿਨ ਪਹਿਲਾਂ ਗਿ੍ਫਤਾਰ ਕੀਤਾ ਸੀ | ਕਥਿਤ ਦੋਸ਼ੀ ਨਵੀਨ ਆਪਣੇ ਮੁਹੱਲੇ ਵਿਚ ਰਹਿਣ ਵਾਲੇ ਸ਼ਕਤੀ 'ਤੇ ਸ਼ੱਕ ਕਰਦਾ ਸੀ ਕਿ ਉਸਨੇ ਉਸਦੀ ਮੁਖਬਰੀ ਕਰਕੇ ਪੁਲਿਸ ਕੋਲੋਂ ਫੜਾਇਆ ਹੈ | ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਨਵੀਨ ਅਤੇ ਉਸਦੇ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਫ਼ੈਕਟਰੀ 'ਚ ਮਸ਼ੀਨ ਡਿੱਗਣ ਕਾਰਨ ਵਰਕਰ ਦੀ ਮੌਤ <br/> ਅਗਲੀ ਖ਼ਬਰ ਆਜ਼ਾਦ ਸਪੋਰਟਸ ਕਲੱਬ ਚੀਮਾ ਨੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।