29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਫ਼ੈਕਟਰੀ 'ਚ ਮਸ਼ੀਨ ਡਿੱਗਣ ਕਾਰਨ ਵਰਕਰ ਦੀ ਮੌਤ <br/>

ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨ ਫੋਕਲ ਪੁਆਇੰਟ ਵਿਚ ਸਥਿਤ ਇਕ ਫ਼ੈਕਟਰੀ ਵਿਚ ਕੰਮ ਕਰਨ ਸਮੇਂ ਵਰਕਰ ਉੱਪਰ ਮਸ਼ੀਨ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ | ਜਾਂਚ ਕਰ ਰਹੇ ਅਧਿਕਾਰੀ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਮਨਦੀਪ ਸਿੰਘ ਉਰਫ ਗੋਪੀ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 29 ਸਾਲ ਦੇ ਕਰੀਬ ਹੈ, ਉਹ ਮੂਲ ਰੂਪ ਵਿਚ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ, ਪਰ ਪਿਛਲੇ ਸਮੇਂ ਤੋਂ ਉਹ ਜਮਾਲਪੁਰ ਵਿਖੇ ਰਹਿ ਰਿਹਾ ਸੀ ਅਤੇ ਉਕਤ ਫ਼ੈਕਟਰੀ ਵਿਚ ਕੰਮ ਕਰਦਾ ਸੀ | ਕੰਮ ਕਰਨ ਦੌਰਾਨ ਅਚਾਨਕ ਉਸ ਦੇ ਉੱਪਰ ਮਸ਼ੀਨ ਡਿਗ ਪਈ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾ ਦੇ ਦਿੱਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਹਾਲ ਦੀ ਘੜੀ ਇਸ ਨੂੰ ਕੁਦਰਤੀ ਮੌਤ ਸਮਝ ਕੇ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਇਸਲਾਮਗੰਜ 'ਚ ਨਵਜਾਤ ਬੱਚੇ ਦਾ ਭਰੂਣ ਮਿਲਣ ਨਾਲ ਹੜਕੰਪ ਅਗਲੀ ਖ਼ਬਰ ਹਥਿਆਰਬੰਦ ਨੌਜਵਾਨਾਂ ਵਲੋਂ ਚਲਾਈ ਗੋਲੀ 'ਚ ਇਕ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।