29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਭਾਰੀ ਮਾਤਰਾ 'ਚ ਗਾਂਜਾ ਸਮੇਤ ਇਕ ਕਾਬੂ <br/>

ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 105 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੰਤੋਸ਼ ਸ਼ਾਮੀ ਵਾਸੀ ਅੰਮਿ੍ਤ ਕਾਲੋਨੀ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਪੁਲਿਸ ਵਲੋਂ ਰਾਜਪੂਰਾ ਪੁਲੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਕਤ ਕਥਿਤ ਦੋਸ਼ੀ ਐਕਟੀਵਾ ਸਕੂਟਰ 'ਤੇ ਜਾ ਰਿਹਾ ਸੀ, ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਸ਼ੀ ਨੇ ਸਕੂਟਰ ਭਜਾ ਲਿਆ | ਪਿੱਛਾ ਕਰਨ 'ਤੇ ਜਦੋਂ ਉਸ ਦੇ ਐਕਟੀਵਾ 'ਤੇ ਰੱਖੀ ਬੋਰੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 105 ਕਿੱਲੋ ਗਾਂਜਾ ਬਰਾਮਦ ਕੀਤਾ ਗਿਆ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਨੁਸਾਰ ਉਕਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ |

ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦੀ ਅਧਿਕਾਰੀਆਂ ਨੰੂ ਸਖ਼ਤ ਚੇਤਾਵਨੀ <br/> ਅਗਲੀ ਖ਼ਬਰ ਸ਼ਹਿਰ ਦੇ ਦਮੋਰੀਆ ਪੁਲ 'ਤੇ ਤੀਜੀ ਵਾਰ ਸੜਕ ਬਣਾਉਣ ਦਾ ਕੰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।