29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬਿਜਲੀ ਦੇ ਸ਼ਾਰਟ ਸਰਕਟ ਨਾਲ ਰੈਸਟੋਰੈਂਟ ਸੜ ਕੇ ਹੋਇਆ ਸਵਾਹ <br/>

ਅਜੀਤ ਡੈਸਕ 03-03-2026
ਫੁੱਲਾਂਵਾਲ, 2 ਮਾਰਚ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ ਦੇ ਪਿੰਡ ਫੁੱਲਾਂਵਾਲ ਚੌਕ ਦੀਆਂ ਟਰੈਫ਼ਿਕ ਲਾਈਟਾਂ ਤੋਂ ਪਿੰਡ ਨੂੰ ਜਾਂਦੇ ਰਾਹ ਉੱਪਰ ਕਾਰ-ਬਾਰ ਨਾਮ ਦਾ ਰੈਸਟੋਰੈਂਟ ਬਿਜਲੀ ਦੇ ਸ਼ਾਰਟ ਸਰਕਟ ਨਾਲ ਸੜ ਕੇ ਸੁਆਹ ਹੋ ਗਿਆ | ਰੈਸਟੋਰੈਂਟ ਦੇ ਮਾਲਕ ਜਸਪ੍ਰੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ 11 ਵਜੇ ਦੇ ਕਰੀਬ ਰੈਸਟੋਰੈਂਟ ਬੰਦ ਕਰਕੇ ਘਰ ਚਲੇ ਗਏ | ਸਵੇਰੇ 8 ਵਜੇ ਦੇ ਕਰੀਬ ਉਨ੍ਹਾਂ ਦੇ ਰੈਸਟੋਰੈਂਟ ਦੀ ਇਮਾਰਤ ਦੇ ਮਾਲਕ ਦਾ ਫ਼ੋਨ ਆਇਆ ਅਤੇ ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਇਮਾਰਤ ਵਿਚੋਂ ਧੰੂਆਂ ਨਿਕਲ ਰਿਹਾ ਹੈ, ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਰੈਸਟੋਰੈਂਟ 'ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ | ਉਨ੍ਹਾਂ ਫਾਇਰ ਬਿ੍ਗੇਡ ਨੂੰ ਫ਼ੋਨ ਕੀਤਾ ਤੇ ਫਾਇਰ ਬਿ੍ਗੇਡ ਦੀ ਗੱਡੀ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਰੈਸਟੋਰੈਂਟ ਦੇ ਅੰਦਰਲਾ ਸਾਰਾ ਫਰਨੀਚਰ, ਏ.ਸੀ., ਪੱਖੇ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ, ਜਿਸ ਨਾਲ ਅੰਦਾਜ਼ਨ 7 ਤੋਂ 8 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ, ਪਰ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ |

ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਸੰਵਿਧਾਨ ਬਚਾਓ ਮੋਰਚਾ ਪੰਜਾਬ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।