27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੇਅਰ ਇੰਦਰਜੀਤ ਕੌਰ ਨੇ ਦਿੱਲੀ ਜਾ ਕੇ ਕੇਜਰੀਵਾਲ ਤੇ ਸਿਸੋਦੀਆ ਨੰੂ ਬਰੀ ਹੋਣ 'ਤੇ ਦਿੱਤੀ ਵਧਾਈ <br/>

ਅਜੀਤ ਡੈਸਕ 03-03-2026
ਲੁਧਿਆਣਾ, 2 ਮਾਰਚ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੀ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਦਿੱਲੀ ਦੌਰਾ ਕਰਕੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੰੂ ਕਥਿਤ ਆਬਕਾਰੀ ਨੀਤੀ ਮਾਮਲੇ ਵਿਚ ਬਰੀ ਹੋਣ 'ਤੇ ਵਧਾਈ ਦਿੱਤੀ | ਮੇਅਰ ਨੇ ਦਿੱਲੀ ਵਿਚ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਕਰਦੇ ਹੋਏ ਅਦਾਲਤੀ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਮਾਨਯੋਗ ਕੋਰਟ ਦੇ ਹੁਕਮ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਚਾਈ ਨੰੂ ਝੂਠੇ ਦੋਸ਼ਾਂ ਨਾਲ ਦਬਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਲੋਕਤੰਤਰ ਤੇ ਇਮਾਨਦਾਰ ਰਾਜਨੀਤੀ 'ਤੇ ਵਿਸ਼ਵਾਸ ਰੱਖਣ ਵਾਲਿਆਂ ਲਈ ਪੇ੍ਰਰਨਾ ਹੈ | ਮੇਅਰ ਇੰਦਰਜੀਤ ਕੌਰ ਨੇ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਵਿਰੁੱਧ ਜਾਣਬੁੱਝ ਕੇ ਝੂਠਾ ਪ੍ਰਚਾਰ ਕੀਤਾ ਗਿਆ, ਪਰ ਅਦਾਲਤ ਦੇ ਫ਼ੈਸਲੇ ਨੇ ਸਾਰੇ ਦੋਸ਼ ਨਿਰਾਧਾਰ ਸਾਬਤ ਕਰ ਦਿੱਤੇ | ਉਨ੍ਹਾਂ ਕਿਹਾ ਕਿ ਆਪ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ ਤੇ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਸਾਜ਼ਿਸ਼ ਤੋਂ ਡਿੱਗਣ ਵਾਲੀ ਨਹੀਂ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਪੰਜਾਬ ਵਿਚ ਲੋਕ ਹਿਤ ਯੋਜਨਾਵਾਂ ਨੰੂ ਹੋਰ ਤੇਜ਼ੀ ਨਾਲ ਅੱਗੇ ਵਧਾਉਂਦੀ ਰਹੇਗੀ ਅਤੇ ਜਨਤਾ ਦੀ ਸੇਵਾ ਲਈ ਵਚਨਬੱਧ ਰਹੇਗੀ |

ਪਿਛਲੀ ਖ਼ਬਰ ਅਗਨੀਵੀਰ ਭਰਤੀ 'ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਕੀਰਤਨ ਤੇ ਕਥਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।