23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ਼ੱਕੀ ਹਾਲਾਤ 'ਚ ਵਿਆਹੁਤਾ ਵਲੋਂ ਖ਼ੁਦਕੁਸ਼ੀ <br/>

ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰਭਾਤ ਨਗਰ ਵਿਚ ਵਿਆਹੁਤਾ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਪਿੰਕੀ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 31 ਸਾਲ ਦੇ ਕਰੀਬ ਸੀ, ਉਹ ਆਪਣੇ ਪਤੀ ਕੁਲਵਿੰਦਰ ਸਿੰਘ ਅਤੇ ਪਰਿਵਾਰ ਨਾਲ ਇੱਥੇ ਰਹਿ ਰਹੀ ਸੀ | ਬੀਤੀ ਰਾਤ ਉਸ ਨੇ ਆਪਣੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਗਲਾਡਾ ਅਧੀਨ ਆਉਂਦੀਆਂ 47 ਗ਼ੈਰ ਕਾਨੂੰਨੀ ਇਮਾਰਤਾਂ ਖ਼ਿਲਾਫ਼ ਉੱਚ ਅਦਾਲਤ ਦੇ ਫ਼ੈਸਲੇ ਨੇ ਮਚਾਇਆ ਹੜਕੰਪ <br/> ਅਗਲੀ ਖ਼ਬਰ ਪੰਜਾਬ ਮੰਤਰੀ ਮੰਡਲ ਦੀ ਬੈਠਕ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।