23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਬਜ਼ੀ ਮੰਡੀ 'ਚ ਨਾਜਾਇਜ਼ ਵਸੂਲੀ ਕਰਨ ਵਾਲਾ ਕਾਬੂ <br/>

ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਸਬਜ਼ੀ ਮੰਡੀ ਵਿਚ ਨਾਜਾਇਜ਼ ਵਸੂਲੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਠੇਕੇਦਾਰ ਦੇ ਮੈਨੇਜਰ ਰਵਿੰਦਰ ਸਿੰਘ ਵਾਸੀ ਸਿਵਲ ਸਿਟੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਭੁਪਿੰਦਰ ਸਿੰਘ ਵਿੰਕਲ ਪੁੱਤਰ ਕਵਲਜੀਤ ਸਿੰਘ ਵਾਸੀ ਪੰਜਾਬੀ ਬਾਗ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸਬਜ਼ੀ ਮੰਡੀ ਦੀ ਪਾਰਕਿੰਗ ਠੇਕੇਦਾਰ ਦਾ ਮੈਨੇਜਰ ਹੈ ਅਤੇ ਪਿਛਲੇ ਕੁੱਝ ਦਿਨਾਂ ਤੋਂ ਉਕਤ ਕਥਿਤ ਦੋਸ਼ੀ ਸਬਜ਼ੀ ਮੰਡੀ ਵਿਚ ਆਉਣ ਵਾਲੇ ਵਾਹਨਾਂ ਤੋਂ ਨਾਜਾਇਜ਼ ਵਸੂਲੀ ਕਰ ਰਿਹਾ ਸੀ | ਇਸ ਸਬੰਧੀ ਉਨ੍ਹਾਂ ਨੇ ਉਸ ਨੂੰ ਕਈ ਵਾਰ ਰੋਕਿਆ, ਪਰ ਉਹ ਨਹੀਂ ਮੰਨਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੁਕਾਨਦਾਰ ਦੀ ਦਲੇਰੀ ਸਦਕਾ ਚੋਰ ਆਪਣੇ ਮਕਸਦ 'ਚ ਨਹੀਂ ਹੋਏ ਕਾਮਯਾਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।