26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕਾਰੋਬਾਰੀ ਦੇ ਘਰੋਂ ਔਰਤਾਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਤੇ ਨਕਦੀ ਚੋਰੀ ਕਰਕੇ ਹੋਈਆਂ ਫ਼ਰਾਰ <br/>

ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਤਾ ਨਗਰ ਵਿਚ ਇਕ ਕਾਰੋਬਾਰੀ ਦੇ ਘਰੋਂ ਦੋ ਔਰਤਾਂ ਤੇ ਉਨ੍ਹਾਂ ਦਾ ਇਕ ਸਾਥੀ ਲੱਖਾਂ ਰੁਪਏ ਮੁੱਲ ਦਾ ਸਾਮਾਨ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਸੰਪੂਰਨ ਸਿੰਘ ਵਾਸੀ ਜਨਤਾ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਦੋ ਅਣਪਛਾਤੀਆਂ ਔਰਤਾਂ ਅਤੇ ਉਨ੍ਹਾਂ ਦਾ ਇਕ ਸਾਥੀ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋਏ ਅਤੇ ਅਲਮਾਰੀ ਵਿਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, 500 ਆਸਟ੍ਰੇਲੀਅਨ ਡਾਲਰ, 2 ਲੱਖ ਭਾਰਤੀ ਕਰੰਸੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਗਈ, ਜਿਸ ਤੋਂ ਪੁਲਿਸ ਨੂੰ ਇਸ ਸਬੰਧੀ ਸੁਰਾਗ ਹਾਸਿਲ ਹੋਏ ਹਨ, ਜਿਸ ਆਧਾਰ 'ਤੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ, ਪਰ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ |

ਪਿਛਲੀ ਖ਼ਬਰ ਨੌਜਵਾਨ ਸਭਾ ਵਲੋਂ ਮੈਡੀਕਲ ਸੇਵਾਵਾਂ ਮੁੜ ਆਰੰਭ ਅਗਲੀ ਖ਼ਬਰ ਮਹਿਲਾ ਉੱਦਮੀ ਫੋਰਮ ਵਲੋਂ ਕਰਵਾਏ 'ਟਾਈਮਜ਼ ਐਂਪੌਰਿੰਗ ਵੁਮੈਨ 2.0' 'ਚ ਔਰਤਾਂ ਨੇ ਲਿਆ ਹਿੱਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।