27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕਾਰੋਬਾਰੀ ਤੋਂ 31 ਲੱਖ ਦੀ ਲੁੱਟ ਕਰਨ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 04-03-2026
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਦੁੱਧ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਤੋਂ 31 ਲੱਖ ਦੀ ਲੁੱਟ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਾਭਾ ਨਗਰ ਦੇ ਰਹਿਣ ਵਾਲੇ ਮਸ਼ਹੂਰ ਡੇਅਰੀ ਮਾਲਕ ਅਰਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਨਰਿੰਦਰ ਕੁਮਾਰ ਸ਼ਰਮਾ ਉਰਫ ਰਾਹੁਲ ਸ਼ਰਮਾ ਵਾਸੀ ਰਿਸ਼ੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਕਤ ਦੋਸ਼ੀ ਨੇ ਉਸ ਨੂੰ ਮਿਲਣ ਲਈ ਸ਼ਮਸ਼ਾਨ ਘਾਟ ਮਾਡਲ ਟਾਊਨ ਨੇੜੇ ਬੁਲਾਇਆ ਸੀ, ਜਦੋਂ ਉਹ ਉੱਥੇ ਪਹੁੰਚਿਆ ਤਾਂ ਪਹਿਲਾਂ ਹੀ ਨਰਿੰਦਰ ਕੁਮਾਰ ਸ਼ਰਮਾ ਰਾਹੁਲ ਆਪਣੀ ਕਾਰ ਵਿਚ ਆਇਆ ਹੋਇਆ ਸੀ, ਜਿਸ ਨੇ ਉਸ ਨੂੰ ਆਪਣੀ ਕਾਰ ਵਿਚ ਬਿਠਾ ਲਿਆ ਅਤੇ ਉਸ ਪਾਸੋਂ ਦੁੱਧ ਦਾ ਭਾਅ ਪੁੱਛਣ ਲੱਗਿਆ ਅਤੇ ਰੋਜ਼ਾਨਾ ਤਿੰਨ ਕੁਇੰਟਲ ਦੁੱਧ ਲੈਣ ਲਈ ਕਿਹਾ | ਇਸ ਦੌਰਾਨ ਉਹ ਕਾਰ ਤੋਂ ਉਤਰ ਕੇ ਬਾਥਰੂਮ ਚਲਾ ਗਿਆ, ਜਦੋਂ ਉਹ ਵਾਪਸ ਆਇਆ ਤਾਂ ਕਥਿਤ ਦੋਸ਼ੀ ਉਸ ਦੀ ਕਾਰ ਵਿਚ ਪਿਆ ਨਗਦੀ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਿਆ | ਬੈਗ ਵਿਚ ਹੀ 31 ਲੱਖ ਦੀ ਨਕਦੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਨਗਰ ਨਿਗਮ ਲੁਧਿਆਣਾ ਵਲੋਂ ਬਿਲਡਿੰਗ ਸ਼ਾਖਾ 'ਚ ਵੱਡੇ ਪੱਧਰ 'ਤੇ ਫੇਰਬਦਲ <br/> ਅਗਲੀ ਖ਼ਬਰ ਚੇਰਬਸ ਪ੍ਰੀਸਕੂਲ ਵਿਖੇ ਹੋਲੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।