18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਤੇਜ਼ ਰਫ਼ਤਾਰ ਕਾਰ ਮੋਟਰਸਾਈਕਲ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ <br/>

ਅਜੀਤ ਡੈਸਕ 06-03-2026
ਫੁੱਲਾਂਵਾਲ, 5 ਮਾਰਚ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ ਤੋਂ ਫੁੱਲਾਂਵਾਲ ਪਿੰਡ ਨੂੰ ਜਾਣ ਵਾਲੇ ਰਸਤੇ 'ਤੇ ਪੈਂਦੇ ਚੌਕ 'ਤੇ 3 ਮਾਰਚ ਨੂੰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਤੇਜ਼ ਰਫ਼ਤਾਰ ਬੀ.ਐਮ.ਡਬਲਯੂ. ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਜਾਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਪਛਾਣ ਲਾਲ ਜੀ (24) ਵਾਸੀ ਮੋਤੀ ਬਾਗ ਕਾਲੋਨੀ ਵਜੋਂ ਹੋਈ ਹੈ, ਜੋ ਮਾਲੀ ਦਾ ਕੰਮ ਕਰਦਾ ਸੀ ਅਤੇ ਛੁੱਟੀ ਹੋਣ ਤੋਂ ਬਾਅਦ ਘਰ ਪਰਤ ਰਿਹਾ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ | ਰਾਤ ਸਮੇਂ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਕਰਕੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਮੇਨ ਫੁੱਲਾਂਵਾਲ ਚੌਕ ਵਿਖੇ ਧਰਨਾ ਦਿੱਤਾ ਅਤੇ ਆਵਾਜਾਈ ਰੋਕ ਦਿੱਤੀ, ਜਿਸ ਨੂੰ ਲੈ ਕੇ ਹੋਲੀ ਦਾ ਤਿਉਹਾਰ ਹੋਣ ਕਰਕੇ ਰਾਹਗੀਰ ਖੱਜਲ ਖੁਆਰ ਹੁੰਦੇ ਰਹੇ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਸਖ਼ਤ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਵਿਰੋਧ ਪ੍ਰਦਰਸ਼ਨ ਖਤਮ ਕਰਵਾਇਆ | ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਗਦੇਵ ਸਿੰਘ ਧਾਲੀਵਾਲ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸੇ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) 'ਤੇ ਹੋਏ ਇਕ ਹੋਰ ਸੜਕ ਹਾਦਸੇ ਦੌਰਾਨ ਦੋ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਪਰ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ |

ਪਿਛਲੀ ਖ਼ਬਰ ਹੋਲੀ ਦੇ ਮੌਕੇ ਹੁੱਲੜਬਾਜ਼ਾਂ ਦਾ ਰਿਹਾ ਰਾਜ, ਪੁਲਿਸ ਵਲੋਂ 1950 ਵਾਹਨ ਚਾਲਕਾਂ ਦੇ ਰਿਕਾਰਡ ਤੋੜ ਚਲਾਨ <br/> ਅਗਲੀ ਖ਼ਬਰ ਲੁਧਿਆਣਾ ਵਾਸੀ ਸਮਾਜ ਸੇਵੀ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਚੀਫ਼ ਜਸਟਿਸ ਸਮੇਤ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।