18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਾਂਗਰਸ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਅੱਜ <br/>

ਅਜੀਤ ਡੈਸਕ 06-03-2026
ਇਆਲੀ/ਥਰੀਕੇ, 5 ਮਾਰਚ (ਮਨਜੀਤ ਸਿੰਘ ਦੁੱਗਰੀ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸ ਸੀ ਸਮਾਜ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਦੌਰਾਨ ਆਪ ਸਰਕਾਰ ਦੀਆਂ ਨਾਕਾਮੀਆਂ ਦਾ ਪਟਾਰਾ ਖੋਲ੍ਹਦਿਆਂ 6 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘੇਰਾਉ ਕਰਨ ਸਬੰਧੀ ਐਸ ਸੀ ਸਮਾਜ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ | ਕਰਤਿੰਦਰਪਾਲ ਸਿੰਘ ਸਿੰਘਪੁਰਾ ਨੇ ਦੱਸਿਆ ਕਿ ਚੰਡੀਗੜ੍ਹ ਦਫ਼ਤਰ ਵਿਚ ਹੋਈ ਮੀਟਿੰਗ ਦੌਰਾਨ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਪਾਰਟੀ ਹਾਈ ਕਮਾਨ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸ੍ਰੀ ਰਾਹੁਲ ਗਾਂਧੀ ਤੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਵਾਲੀ ਬਰਨਾਲਾ ਵਿਖੇ ਹੋਈ ਕਾਮਯਾਬ ਰੈਲੀ ਨੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੀ ਨੀਂਹ ਰੱਖ ਦਿੱਤੀ ਹੈ | ਕਾਂਗਰਸੀ ਵਰਕਰਾਂ ਅੰਦਰ ਭਰੇ ਜੋਸ਼ ਕਾਰਨ ਪੰਜਾਬ ਦੇ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਬਣ ਗਈ ਹੈ | ਉਨ੍ਹਾਂ ਕਿਹਾ ਕਿ ਐਸ.ਸੀ. ਸਮਾਜ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਉਣ ਵਾਸਤੇ ਵੱਡਾ ਯੋਗਦਾਨ ਪਾਵੇਗਾ | ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਨੇ ਮਹਿਲਾਵਾਂ ਨਾਲ ਧੋਖਾ 1000 ਰੁਪਏ ਪ੍ਰਤੀ ਮਹੀਨਾਵਾਰ ਦੇ ਵਾਅਦੇ ਦੀ ਉਲੰਘਣਾ ਤੇ ਪਿਛਲੇ 4 ਸਾਲਾਂ ਦੇ 48,000 ਤੁਰੰਤ ਜਾਰੀ ਕਰਨ ਦੀ ਮੰਗ, ਪੰਜਾਬ ਵਿਚ ਡਿਗਦੀ ਕਾਨੂੰਨ ਵਿਵਸਥਾ, ਨਸ਼ਿਆਂ ਦੀ ਮਹਾਮਾਰੀ ਤੇ ਹੋਰ ਆਪ ਸਰਕਾਰ ਦੇ ਝੂਠੇ ਵਾਅਦਿਆਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘੇਰਾਉ ਕੀਤਾ ਜਾਵੇਗਾ | ਇਸ ਮੌਕੇ ਹੈਪੀ ਖੇੜਾ, ਪਰਮਿੰਦਰ ਸਿੰਘ ਸਮਾਣਾ, ਜੰਗ ਬਹਾਦਰ, ਸੁਖਵਿੰਦਰ ਬਿੱਲੂ ਖੇੜਾ, ਪਰਮਜੀਤ ਸਿੰਘ, ਬੇਅੰਤ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਚੋਪੜਾ, ਬਲਵਿੰਦਰ ਸਿੰਘ ਬਿੱਟੂ, ਬਲਦੇਵ ਸਿੰਘ ਪੇਦਨੀ, ਰਣਜੀਤ ਸਿੰਘ, ਦਲਜੀਤ ਸਿੰਘ, ਹਰਬੰਸ ਸਿੰਘ ਭੁੱਟਾ, ਗੁਰਮੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ ਸੰਧੂ, ਰਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਦੜੇ ਸੱਟੇ ਦੀ 2340 ਰੁਪਏ ਦੀ ਰਾਸ਼ੀ ਸਣੇ 1 ਕਾਬੂ ਅਗਲੀ ਖ਼ਬਰ ਵਾਹਨ ਚੋਰ ਗਰੋਹ ਦੇ ਪੰਜ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਅਤੇ ਹਥਿਆਰਾਂ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।