18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ ਤੇ ਬਹਾਦਰੀ ਦਾ ਜਜ਼ਬਾ ਸਿਖਾਉਂਦਾ-ਬਾਬਾ ਆਲੋਵਾਲ <br/>

ਅਜੀਤ ਡੈਸਕ 06-03-2026
ਲਾਡੋਵਾਲ, 5 ਮਾਰਚ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਹੋਲੇ ਮਹੱਲੇ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਰਾਗੀ ਸਿੰਘਾਂ ਵਲੋਂ ਪਵਿੱਤਰ ਗੁਰਬਾਣੀ ਦੇ ਨਿਰੋਲ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਦੂਰ ਦੁਰੇਡੇ ਤੋਂ ਪਹੁੰਚੀਆਂ ਸਮੂਹ ਸੰਗਤਾਂ ਨੂੰ ਜਿੱਥੇ ਹੋਲੇ ਮਹੱਲੇ ਦੀਆਂ ਵਧਾਈਆਂ ਦਿੱਤੀਆਂ, ਉਥੇ ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਵੀ ਦਿੱਤੀ | ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ, ਬਹਾਦਰੀ ਤੇ ਸੇਵਾ-ਸਿਮਰਨ ਦਾ ਸੰਦੇਸ਼ ਦਿੰਦਾ ਹੈ | ਇਸ ਮੌਕੇ ਸਮਾਗਮ ਦੌਰਾਨ ਇਲਾਕੇ ਵਿਚੋਂ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਤੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰੂ ਪਿਆਰੀਆਂ ਸੰਗਤਾਂ ਲਈ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ |

ਪਿਛਲੀ ਖ਼ਬਰ ਰੇਲਵੇ ਸਿਹਤ ਯੂਨਿਟ ਜਲੰਧਰ ਵਿਖੇ ਫ਼ਸਟ ਏਡ ਅਤੇ ਸੀ.ਪੀ.ਆਰ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਦੂਸ਼ਿਤ ਪਾਣੀ ਪੀ ਕੇ ਬਿਮਾਰ ਹੋਏ ਮਰੀਜ਼ਾਂ 'ਚੋਂ 9 ਹੋਰ ਮਰੀਜ਼ਾਂ ਨੂੰ ਸਿਵਲ ਹਸਪਤਾਲ 'ਚੋਂ ਮਿਲੀ ਛੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।