15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 08-03-2026
ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗੁਰਪ੍ਰੀਤ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਨਿਸ਼ਾ ਸ਼ਰਮਾ ਪੁੱਤਰੀ ਭੁਪਿੰਦਰ ਕੁਮਾਰ ਉਸ ਦੇ ਪਿਤਾ ਭੁਪਿੰਦਰ ਕੁਮਾਰ ਅਤੇ ਮਾਤਾ ਸੁਨੀਤਾ ਰਾਣੀ ਵਾਸੀ ਡਾਬਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇਛੱੁਕ ਸੀ, ਇਸ ਲਈ ਉਹ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਨਗਦੀ ਲੈ ਲਈ, ਪਰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਵਜ਼ਨੀ ਸਰੀਰ ਵਾਲੇ ਰੋਗੀ ਵੀ ਰੋਬੋਟ ਨਾਲ ਗੋਡਿਆਂ ਦੇ ਆਪੇ੍ਰਸ਼ਨ ਆਸਾਨੀ ਨਾਲ ਕਰਵਾ ਸਕਦੇ ਹਨ-ਡਾ. ਪਾਸੀ <br/> ਅਗਲੀ ਖ਼ਬਰ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।