28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਾਮਲਾ ਦਿਆਨੰਦ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਮਿ੍ਤਕ ਦੇਹ ਨਾ ਦੇਣ ਦਾ ਮਨੁੱਖੀ ਅਧਿਕਾਰ ਕਮਿਸ਼ਨ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਹਸਪਤਾਲ ਨੇ ਪਰਿਵਾਰ ਨੂੰ ਸੌਂਪੀ ਮਿ੍ਤਕ ਦੇਹ <br/>

ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਡਾ: ਤਰਲੋਚਨ ਸਿੰਘ)- ਦਿਆਨੰਦ ਹਸਪਤਾਲ ਵਿਚ ਪਿਛਲੇ ਦਿਨੀਂ ਦਾਖ਼ਲ ਹੋਏ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਨੌਜਵਾਨ ਦੀ ਮੌਤ ਹੋ ਜਾਣ ਤੋਂ ਬਾਅਦ ਪ੍ਰਬੰਧਕਾਂ ਵਲੋਂ ਪਰਿਵਾਰਕ ਮੈਂਬਰਾਂ ਨੂੰ ਰਹਿੰਦੇ ਪੈਸੇ ਜਮ੍ਹਾਂ ਕਰਵਾਉਣ ਦਾ ਕਹਿ ਕੇ ਮਿ੍ਤਕ ਦੇਹ 24 ਘੰਟਿਆਂ ਲਈ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤੀ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਇਹ ਸਾਰਾ ਮਾਮਲਾ ਡਾ. ਕਮਲਜੀਤ ਸਿੰਘ ਸੋਹੀ ਚੇਅਰਮੈਨ ਰਾਹਤ ਦਾ ਸੇਫ ਕਮਿਊਨਿਟੀ ਫਾਉਂਡੇਸ਼ਨ ਕੋਲ ਉਠਾਇਆ | ਡਾ. ਸੋਈ ਨੇ ਇਸ ਸਾਰੇ ਮਾਮਲੇ ਸਬੰਧੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਸ਼ੰਟੀ ਨਾਲ ਗੱਲਬਾਤ ਕੀਤੀ | ਉਨ੍ਹਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਐਮ.ਸੀ ਹਸਪਤਾਲ ਦੇ ਪ੍ਰਬੰਧਕਾਂ ਨੂੰ ਤੁਰੰਤ ਮਿ੍ਤਕ ਦੇਹ ਰਿਲੀਜ਼ ਕਰਨ ਲਈ ਕਿਹਾ, ਜਿਸਤੋਂ ਬਾਅਦ ਹਰਕਤ ਵਿਚ ਆਏ ਪ੍ਰਬੰਧਕਾਂ ਨੇ ਮਿ੍ਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ | ਇੱਥੇ ਦੱਸਣਯੋਗ ਹੈ ਕਿ ਗਗਨਦੀਪ ਸਿੰਘ ਨਾਮੀ ਨੌਜਵਾਨ ਜੋ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ ਹਸਪਤਾਲ ਦਾਖ਼ਲ ਹੋਇਆ, ਜਿਸਦਾ ਬਿੱਲ ਤਕਰੀਬਨ 1 ਲੱਖ 16 ਹਜ਼ਾਰ ਦੇ ਕਰੀਬ ਸੀ | ਪਿਛਲੇ ਦਿਨੀਂ ਇਲਾਜ ਅਧੀਨ ਨੌਜਵਾਨ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਹਸਪਤਾਲ ਦੇ ਪ੍ਰਬੰਧਕਾਂ ਨੇ ਮਿ੍ਤਕ ਦੇਹ ਲਿਜਾਣ ਲਈ ਪਹਿਲਾਂ ਬਕਾਇਆ ਪੈਸੇ ਜਮ੍ਹਾਂ ਕਰਵਾਉਣ ਲਈ ਕਿਹਾ, ਜਦ ਪਰਿਵਾਰ ਨੇ ਪੈਸਿਆਂ ਨੂੰ ਲੈ ਕੇ ਅਸਮਰਥਾ ਜਤਾਈ ਤਾਂ ਪ੍ਰਬੰਧਕ ਟਸ ਤੋਂ ਮਸ ਨਾ ਹੋਏ, ਜਿਸ ਤੋਂ ਬਾਅਦ ਇਹ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨਰ ਕੋਲ ਪੁੱਜਾ, ਜਿਸ ਤੋਂ ਬਾਅਦ ਹਸਪਤਾਲ ਪ੍ਰਬੰਧਕਾਂ ਨੇ ਮਿ੍ਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ, ਇੰਜੀਨੀਅਰਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ <br/> ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਨੇ ਵਧੀਆ ਪੁਜ਼ੀਸ਼ਨਾਂ ਲੈ ਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।