28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

31 ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਹੁਕਮ ਜਾਰੀ ਕਰਕੇ ਮਹਾਂਵੀਰ ਜਯੰਤੀ ਮੌਕੇ 31 ਮਾਰਚ ਨੂੰ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ | ਜਾਰੀ ਕੀਤੇ ਗਏ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ | 31 ਮਾਰਚ ਮੰਗਲਵਾਰ ਨੂੰ ਜ਼ਿਲੇ੍ਹ ਵਿਚ ਮੀਟ, ਆਂਡੇ ਅਤੇ ਮੱਛੀ ਵੇਚਣ ਵਾਲੀਆਂ ਦੁਕਾਨਾਂ ਨੂੰ ਬੰਦ ਰੱਖਣ ਤੋਂ ਇਲਾਵਾ ਰੈਸਟੋਰੈਂਟ ਵਿਚ ਵੀ ਮੀਟ ਵੇਚਣ 'ਤੇ ਪਾਬੰਦੀ ਹੋਵੇਗੀ |

ਪਿਛਲੀ ਖ਼ਬਰ ਡਾ. ਰੰਧਾਵਾ ਖੁਦਕੁਸ਼ੀ ਮਾਮਲੇ 'ਚ ਪੁਲਿਸ ਤੋਂ ਪਰਿਵਾਰ ਨੂੰ ਸੁਰੱਖਿਆ <br/> ਅਗਲੀ ਖ਼ਬਰ ਲੁਧਿਆਣਾ ਵਿਚ ਫਾਸਟ ਫੂਡ ਆਉਟਲੈੱਟਸ 'ਤੇ ਫੂਡ ਸੇਫਟੀ ਟੀਮ ਨੇ ਜਾਂਚ ਮੁਹਿੰਮ ਚਲਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।