29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਿਧਾਇਕਾ ਛੀਨਾ ਵਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ <br/>

ਅਜੀਤ ਡੈਸਕ 29-03-2026
ਡਾਬਾ/ਲੁਹਾਰਾ, 28 ਮਾਰਚ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 35 ਅਤੇ 38 ਵਿਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕਾ ਛੀਨਾ ਨੇ ਕਿਹਾ ਕਿ ਇਹ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਮੁਫ਼ਤ, ਸੁਵਿਧਾਜਨਕ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਭਲਾਈ ਸਰਕਾਰ ਦੀ ਪਹਿਲ ਹੈ ਅਤੇ ਆਮ ਆਦਮੀ ਕਲੀਨਿਕ ਇਸ ਵਚਨਬੱਧਤਾ ਨੂੰ ਮਜ਼ਬੂਤੀ ਨਾਲ ਦਰਸਾਉਂਦੇ ਹਨ | ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਵਲੋਂ ਭਰਪੂਰ ਸਹਿਯੋਗ ਅਤੇ ਸਨਮਾਨ ਦੇਣ 'ਤੇ ਵਿਧਾਇਕਾ ਛੀਨਾ ਨੇ ਸਭ ਦਾ ਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਹਲਕਾ ਪੂਰਬੀ ਵਿਚ ਪੈਦਲ ਰੋਸ ਪ੍ਰਦਰਸ਼ਨ ਮਾਰਚ ਕੱਢਿਆ <br/> ਅਗਲੀ ਖ਼ਬਰ ਸੰਤ ਈਸ਼ਰ ਸਿੰਘ ਸਕੂਲ ਦਾ ਸਾਲਾਨਾ ਪ੍ਰੀਖਿਆ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।