29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਲਕਾ ਪੂਰਬੀ ਵਿਚ ਪੈਦਲ ਰੋਸ ਪ੍ਰਦਰਸ਼ਨ ਮਾਰਚ ਕੱਢਿਆ <br/>

ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ 'ਆਪ' ਸਰਕਾਰ ਦੇ ਖ਼ਿਲਾਫ਼ ਪੈਦਲ ਰੋਸ ਪ੍ਰਦਰਸ਼ਨ ਕੱਢਿਆ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਭਗਵੰਤ ਮਾਨ ਦੀ ਸਰਕਾਰ ਵਲੋਂ ਮਹਿਲਾਵਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਮਹਿਲਾਵਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਸਮੇਂ 'ਆਪ' ਨੇ ਕਿਹਾ ਸੀ ਕਿ ਸਾਡੀ ਸਰਕਾਰ ਬਣਨ 'ਤੇ ਸਰਕਾਰ ਵਲੋਂ ਮਹਿਲਾਵਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਦਿੱਤੇ ਜਾਣਗੇ, ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ | ਇਸ ਵਾਅਦੇ ਦੇ ਤਹਿਤ ਹਰ ਮਹਿਲਾ ਦਾ ਲਗਭਗ ਪੰਜਾਬ ਸਰਕਾਰ ਵੱਲ 48 ਹਜ਼ਾਰ ਰੁਪਏ ਦਾ ਬਕਾਇਆ ਬਣਦਾ ਹੈ, ਜਿਸ ਨੂੰ ਲੈ ਕੇ ਹਰ ਇਕ ਮਹਿਲਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਉਠਾਈ ਜਾ ਰਹੀ ਹੈ | ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮਹਿਲਾਵਾਂ ਦੀ ਬਕਾਇਆ ਰਕਮ ਦੀ ਅਦਾਇਗੀ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਇਸ ਪੈਦਲ ਮਾਰਚ ਵਿਚ ਮਹਿਲਾ ਕਾਂਗਰਸ, ਯੂਥ ਕਾਂਗਰਸ, ਬਲਾਕ ਪ੍ਰਧਾਨ, ਕੌਂਸਲਰ, ਸਾਬਕਾ ਕੌਂਸਲਰ, ਵਾਰਡ ਇੰਚਾਰਜ, ਮੰਡਲ ਪ੍ਰਧਾਨ, ਵਾਰਡ ਪ੍ਰਧਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਘੋਰੀ ਵਾਲੀ ਸੜਕ ਕਿਨਾਰੇ ਨਿਗਮ ਕਰਮਚਾਰੀਆਂ ਨੇ ਸੁੱਟੀ ਗਾਰ <br/> ਅਗਲੀ ਖ਼ਬਰ ਵਿਧਾਇਕਾ ਛੀਨਾ ਵਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।