29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ਼ੋ੍ਰਮਣੀ ਅਕਾਲੀ ਦਲ ਬਾਦਲ ਪੂਰੀ ਦਿ੍ੜ੍ਹਤਾ ਨਾਲ ਕਿਸਾਨੀ ਅਤੇ ਪਾਣੀਆਂ ਦੀ ਰਾਖੀ ਕਰਨ ਵਾਲੀ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ-ਘੁੰਮਣ <br/>

ਅਜੀਤ ਡੈਸਕ 29-03-2026
ਇਆਲੀ/ਥਰੀਕੇ, 28 ਮਾਰਚ (ਮਨਜੀਤ ਸਿੰਘ ਦੁੱਗਰੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਹੈ, ਜਿਸ ਨੇ ਸਦਾ ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦੀ ਰਾਖੀ ਪੂਰੀ ਦਿ੍ੜ੍ਹਤਾ ਨਾਲ ਕੀਤੀ ਹੈ | ਸੂਬੇ ਦੇ ਲੋਕ ਅਕਾਲੀ ਸਰਕਾਰ ਮੌਕੇ ਪੰਜਾਬ ਅੰਦਰ ਕੀਤੇ ਵਿਕਾਸ ਦੇ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਮੁੜ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਕਾਹਲੇ ਹਨ | ਸ਼ੋ੍ਰਮਣੀ ਅਕਾਲੀ ਦਲ ਬਾਦਲ ਉਹ ਪਾਰਟੀ ਹੈ, ਜਿਸ ਨੇ ਸਦਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਲੀਗਲ ਸੈੱਲ ਦੇ ਪ੍ਰਧਾਨ ਤੇ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਆਪਣੇ ਗ੍ਰਹਿ ਵਿਖੇ ਸੀਨੀ. ਟਕਸਾਲੀ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਨੂੰ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਲੁਧਿਆਣਾ ਸ਼ਹਿਰੀ ਦਾ ਪ੍ਰਧਾਨ ਬਣਾਉਣ ਉਪਰੰਤ ਰੱਖੇ ਸਨਮਾਨ ਸਮਾਰੋਹ ਦੌਰਾਨ ਕਰਦਿਆਂ ਕੀਤਾ | ਉਨ੍ਹਾਂ ਵਲੋਂ ਆਪਣੇ ਸਾਥੀਆਂ ਸਮੇਤ ਨਵ-ਨਿਯੁਕਤ ਪ੍ਰਧਾਨ ਗੁਰਦੀਪ ਸਿੰਘ ਲੀਲ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਤੇ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਗੁਰਦੀਪ ਸਿੰਘ ਲੀਲ ਨੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤਤਪਰ ਰਹਿਣਗੇ, ਪਾਰਟੀ ਵਲੋਂ ਲਗਾਈ ਗਈ ਹਰ ਡਿਊਟੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਪੂਰੀ ਕੋਸ਼ਿਸ਼ ਕਰਨਗੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਨਛੱਤਰ ਸਿੰਘ ਸਿੱਧੂ, ਦਵਿੰਦਰ ਸਿੰਘ ਮਾਨ, ਜਥੇਦਾਰ ਚਰਨ ਸਿੰਘ, ਅਵਤਾਰ ਸਿੰਘ ਨਿਰਬਾਣ, ਜਸਵਿੰਦਰ ਸਿੰਘ ਖੱਟੜ, ਭੁਪਿੰਦਰ ਸਿੰਘ ਕਾਕਾ, ਰਤਨ ਚੋਪੜਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐਸ.ਸੀ.ਡੀ. ਸਰਕਾਰੀ ਕਾਲਜ ਵਿਚ ਨਾਟਕ 'ਵਾਪਸੀ' ਖੇਡਿਆ <br/> ਅਗਲੀ ਖ਼ਬਰ ਦਿਹਾਤੀ ਇਲਾਕਿਆਂ ਦੀਆਂ ਖਸਤਾ ਹਾਲਤ ਸੜਕਾਂ ਤੋਂ ਇਲਾਕਾ ਵਾਸੀ ਭਾਰੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।