17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਅਜੀਤ ਡੈਸਕ 31-03-2026
ਭਾਮੀਆਂ ਕਲਾਂ, 30 ਮਾਰਚ (ਜਤਿੰਦਰ ਭੰਬੀ)-ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਨਿਊ ਸੁਭਾਸ਼ ਨਗਰ, ਰਾਹੋਂ ਰੋਡ ਵਿਖੇ ਕੌਂਸਲਰ ਰਵਿੰਦਰ ਮੋਨੂੰ ਖਿੰਡਾ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਮੇਂ ਬਾਬਾ ਕੁਲਵਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ | ਉਪਰੰਤ ਸੰਤ ਬਾਬਾ ਭਗਤ ਸਿੰਘ ਡੇਰਾ ਢੱਕੀ ਸਾਹਿਬ ਖਾਸੀ ਕਲਾਂ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਗਾਗਮ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਕੌਂਸਲਰ ਹਰਜਿੰਦਰਪਾਲ ਲਾਲੀ, ਯੂਥ ਆਗੂ ਭੁਪਿੰਦਰ ਸਿੰਘ ਚੌਹਾਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਸਮੂਹ ਗੁਰੂ ਸਾਹਿਬਾਨਾਂ ਦੇ ਦਿਹਾੜੇ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ, ਇਸ ਨਾਲ ਜਿੱਥੇ ਪਿਆਰ ਦੀ ਭਾਵਨਾ ਪੈਦਾ ਹੁੰਦੀ ਹੈ, ਉਥੇ ਹੀ ਰਿਸ਼ਤਿਆਂ ਵਿਚ ਵੀ ਮਜ਼ਬੂਤੀ ਆਉਂਦੀ ਹੈ | ਪ੍ਰਬੰਧਕਾਂ ਨੇ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ ਅਤੇ ਯੂਥ ਆਗੂ ਭੁਪਿੰਦਰ ਸਿੰਘ ਚੌਹਾਨ ਸਮੇਤ ਆਏ ਸਾਰੇ ਆਗੂਆਂ ਨੂੰ ਸਨਮਾਨ ਨਿਸ਼ਾਨੀਆਂ ਭੇਂਟ ਕਰਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਫ਼ੈਕਟਰੀ ਵਿਚੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਨਸ਼ੀਲੇ ਪਦਾਰਥ ਅਤੇ ਮੋਬਾਈਲ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।