17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਪਿੱਤੇ ਦੀ ਪੱਥਰੀ ਦਾ ਮੁਫ਼ਤ ਚੈੱਕਅਪ ਕੈਂਪ 3 ਅਪ੍ਰੈਲ ਨੂੰ <br/>

ਅਜੀਤ ਡੈਸਕ 31-03-2026
ਆਲਮਗੀਰ, 30 ਮਾਰਚ (ਜਰਨੈਲ ਸਿੰਘ ਪੱਟੀ)-ਸਥਾਨਕ ਮਲੇਰ ਕੋਟਲਾ ਰੋਡ ਪਿੰਡ ਗਿੱਲ ਸਥਿਤ ਮੈਸ਼ ਪ੍ਰੋਲਾਈਫ ਹਸਪਤਾਲ ਵਲੋਂ ਪਿੱਤੇ ਦੀ ਪੱਥਰੀ ਦੇ ਮਰੀਜ਼ਾਂ ਲਈ ਇਕ ਵਿਸ਼ੇਸ਼ ਮੁਫ਼ਤ ਚੈੱਕਅਪ ਕੈਂਪ ਦਾ 3 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ¢ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਪਿੱਤੇ ਦੀ ਪੱਥਰੀ ਨਾਲ ਸੰਬੰਧਿਤ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਅਤੇ ਸਮੇਂ ਸਿਰ ਇਲਾਜ ਦੀ ਸਹੂਲਤ ਪ੍ਰਦਾਨ ਕਰਨਾ ਹੈ¢ ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦÏਰਾਨ ਮਰੀਜ਼ਾਂ ਨੂੰ ਤਜਰਬੇਕਾਰ ਡਾਕਟਰਾਂ ਵਲੋਂ ਮੁਫ਼ਤ ਸਲਾਹ ਦਿੱਤੀ ਜਾਵੇਗੀ | ਪਿੱਤੇ ਦੀ ਪੱਥਰੀ ਇਕ ਆਮ, ਪਰ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ, ਜੋ ਕਿ ਪੇਟ ਵਿਚ ਦਰਦ, ਉਲਟੀਆਂ, ਬੁਖ਼ਾਰ ਅਤੇ ਪਾਚਨ ਨਾਲ ਜੁੜੀਆਂ ਹੋਰ ਦਿੱਕਤਾਂ ਦਾ ਕਾਰਨ ਬਣ ਸਕਦੀ ਹੈ | ਇਸ ਲਈ ਸਮੇਂ ਸਿਰ ਜਾਂਚ ਅਤੇ ਢੁਕਵੇਂ ਇਲਾਜ ਦੀ ਬਹੁਤ ਜ਼ਰੂਰਤ ਹੁੰਦੀ ਹੈ¢ ਕੈਂਪ ਦÏਰਾਨ ਹਸਪਤਾਲ ਵਲੋਂ ਜ਼ਰੂਰਤਮੰਦ ਮਰੀਜ਼ਾਂ ਦੇ ਆਪ੍ਰੇਸ਼ਨ ਅੱਧੀ ਦਰ 'ਤੇ ਕੀਤੇ ਜਾਣਗੇ | ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮਾਹਿਰ ਸਰਜਨਾਂ ਦੀ ਸਲਾਹ ਅਤੇ ਆਧੁਨਿਕ ਸੁਵਿਧਾਵਾਂ ਨਾਲ ਇਲਾਜ ਦੀ ਪੂਰੀ ਸਹੂਲਤ ਦਿੱਤੀ ਜਾਵੇਗੀ¢ ਹਸਪਤਾਲ ਦੇ ਵਿਸ਼ੇਸ਼ ਗਿਆਨ ਅਨੁਸਾਰ ਲੈਪ੍ਰੋਸਕੋਪਿਕ ਸਰਜਨ ਡਾ. ਹਰਪ੍ਰੀਤ ਸਿੰਘ ਜੌਲੀ ਦੁਆਰਾ ਪਿੱਤੇ ਦੀ ਪੱਥਰੀ ਦਾ ਇਲਾਜ ਤੇਜ਼, ਸੁਰੱਖਿਅਤ ਅਤੇ ਘੱਟ ਦਰਦ ਵਾਲਾ ਹੁੰਦਾ ਹੈ¢ ਇਸ ਤਕਨੀਕ ਨਾਲ ਮਰੀਜ਼ ਜਲਦੀ ਠੀਕ ਹੋ ਜਾਂਦੇ ਹਨ ਅਤੇ ਹਸਪਤਾਲ ਵਿਚ ਰਹਿਣ ਦਾ ਸਮਾਂ ਵੀ ਘੱਟ ਲੱਗਦਾ ਹੈ¢ ਹਸਪਤਾਲ ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਪੇਟ ਨਾਲ ਸੰਬੰਧਿਤ ਕੋਈ ਵੀ ਸਮੱਸਿਆ ਮਹਿਸੂਸ ਹੋ ਰਹੀ ਹੈ ਤਾਂ ਇਸ ਮੁਫ਼ਤ ਕੈਂਪ ਦਾ ਲਾਭ ਜ਼ਰੂਰ ਲੈਣ¢ ਇਸ ਮÏਕੇ ਮਾਹਿਰ ਡਾਕਟਰਾਂ ਨਾਲ ਸਿੱਧੀ ਮੁਲਾਕਾਤ ਕਰਕੇ ਸਹੀ ਦਿਸ਼ਾ ਵਿਚ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ¢ ਕੈਂਪ ਲਈ ਰਜਿਸਟ੍ਰੇਸ਼ਨ ਜਾਰੀ ਹੈ ਅਤੇ ਇੱਛੁਕ ਵਿਅਕਤੀ ਹੈਲਪ ਲਾਈਨ 7009672300 'ਤੇ ਸੰਪਰਕ ਕਰ ਸਕਦੇ ਹਨ | ਇਸ ਤਰ੍ਹਾਂ ਦੇ ਸਿਹਤ ਕੈਂਪ ਨਾ ਸਿਰਫ਼ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ ਵਿਚ ਮਦਦਗਾਰ ਹੁੰਦੇ ਹਨ, ਸਗੋਂ ਲੋਕਾਂ ਨੂੰ ਸਿਹਤ ਪ੍ਰਤੀ ਸਚੇਤ ਵੀ ਬਣਾਉਂਦੇ ਹਨ¢ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਦੀ ਇਹ ਪਹਿਲ ਕਾਬਿਲ-ਏ-ਤਾਰੀਫ਼ ਹੈ ਜੋ ਸਮਾਜ ਵਿਚ ਸਿਹਤ ਜਾਗਰੂਕਤਾ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ¢

ਪਿਛਲੀ ਖ਼ਬਰ ਘਰ ਦੀ ਛੱਤ 'ਤੇ ਕੀਤੀ ਅਫੀਮ ਦੀ ਖੇਤੀ, ਪੁਲਿਸ ਦੀ ਛਾਪੇਮਾਰੀ 'ਚ ਇਕ ਗਿ੍ਫਤਾਰ ਅਗਲੀ ਖ਼ਬਰ ਪੰਜਾਬ ਵਿਕਾਸ ਕਮਿਸ਼ਨ ਦੇ ਸਹਿਯੋਗ ਨਾਲ ਸੀਸੂ ਨੇ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।