ਇਆਲੀ/ਥਰੀਕੇ, 30 ਮਾਰਚ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਥਰੀਕੇ ਕਾਲੋਨੀ ਵਿਖੇ ਅੱਜ ਦਲਜੀਤ ਸਿੰਘ ਨਿੱਕਾ ਅਤੇ ਸਤਵੀਰ ਸਿੰਘ ਘੁੱਦਾ ਦੀ ਅਗਵਾਈ ਹੇਠ ਰੱਖੀ ਭਰਵੀਂ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਦਾ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰਵਾਂ ਸਮਰਥਨ ਦੇਣ ਦਾ ਵਿਸ਼ਵਾਸ ਦਵਾਇਆ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿਚ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਕਿਹਾ ਕਿ ਪੰਜਾਬ ਦਾ ਜਿੰਨਾ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਮੌਕੇ ਹੀ ਹੋਇਆ, ਜਿਸ ਨੂੰ ਲੈ ਕੇ ਸੂਬੇ ਦੇ ਲੋਕਾਂ ਦਾ ਹੋਰਨਾਂ ਸਰਕਾਰਾਂ ਤੋਂ ਮੋਹ ਭੰਗ ਹੋ ਗਿਆ ਹੈ, ਜਿਸ ਲਈ ਹੁਣ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੱਤਾ ਦੀ ਵਾਗਡੋਰ ਸੌਂਪਣਾ ਸਮੇਂ ਦੀ ਲੋੜ ਅਤੇ ਪੰਜਾਬ ਵਾਸੀਆਂ ਦੀ ਵੱਡੀ ਮੰਗ ਹੈ | ਇਸ ਮੌਕੇ ਸਰਕਲ ਪ੍ਰਧਾਨ ਹਰਸਿਮਰਨ ਸਿੰਘ ਬਸੰਤ ਸਿਟੀ, ਸਰਕਲ ਪ੍ਰਧਾਨ ਰਘਬੀਰ ਸਿੰਘ ਥਰੀਕੇ, ਜਸਵਿੰਦਰ ਸਿੰਘ ਰੰਮਾ, ਸੰਦੀਪ ਸਿੰਘ ਸੋਨੀ, ਪੰਚ ਅਮਨਦੀਪ ਸਿੰਘ, ਸਵਰਨ ਸਿੰਘ, ਅਮਰੀਕ ਸਿੰਘ, ਮਨੀਸ਼ ਕੁਮਾਰ, ਸਾਬਕਾ ਪੰਚ ਮਨਦੀਪ ਸਿੰਘ, ਕੁਲਵੰਤ ਸਿੰਘ ਬਿੱਲਾ, ਵਿਸਾਖਾ ਸਿੰਘ, ਗੁਲਜ਼ਾਰ ਸਿੰਘ, ਸਾਧੂ ਸਿੰਘ, ਰਾਮ ਕੁਮਾਰ, ਰਫ਼ਲ ਪ੍ਰਧਾਨ, ਗਗਨਦੀਪ ਸਿੰਘ ਗਗਨ, ਗੁਰਦੀਪ ਸਿੰਘ ਟੀਟੂ, ਗੁਰਪ੍ਰੀਤ ਸਿੰਘ ਕਾਲਾ, ਹਰਪ੍ਰੀਤ ਸਿੰਘ ਬਿੱਲਾ, ਕਰਨ ਭੂੰਬਕ, ਜਰਨੈਲ ਸਿੰਘ ਬਿੱਲਾ, ਹਰਵਿੰਦਰ ਸਿੰਘ, ਸੁਰਿੰਦਰ ਕੁਮਾਰ, ਉਂਕਾਰ ਸਿੰਘ, ਰਾਮ ਪੁਕਾਰ, ਜੱਸ ਪ੍ਰਧਾਨ ਆਦਿ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |