ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਉੱਤੇ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਤੱਕ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ 13 ਅਪ੍ਰੈਲ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਜਿਸ ਦਾ ਹਲਕਾ ਪੂਰਬੀ ਦੇ ਗੁਰਦੁਆਰਾ ਸਾਹਿਬਾਨਾਂ 'ਚ ਸੱਦਾ ਪੱਤਰ ਦੇਣ ਉਪਰੰਤ ਗੁਰਦੁਆਰਾ ਭਾਈ ਬਚਿੱਤਰ ਸਿੰਘ ਭਾਈ ਮਨੀ ਸਿੰਘ ਬਸਤੀ ਜੋਧੇਵਾਲ ਵਿਖੇ ਜਾਣਕਾਰੀ ਸਾਂਝੀ ਕਰਦਿਆਂ ਰਸਪਾਲ ਸਿੰਘ ਫੌਜੀ, ਬਲਕਾਰ ਸਿੰਘ, ਧਰਮ ਸਿੰਘ ਬਾਜਵਾ, ਬਲਵਿੰਦਰ ਸਿੰਘ ਭੁੱਲਰ, ਹਰਪ੍ਰੀਤ ਸਿੰਘ ਡੰਗ ਅਤੇ ਜਸਦੀਪ ਸਿੰਘ ਕਾਉਂਕੇ ਨੇ ਦੱਸਿਆ ਕਿ ਇਹ ਨਗਰ ਕੀਰਤਨ 13 ਅਪ੍ਰੈਲ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਆਰੰਭ ਹੋਵੇਗਾ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸੰਪਨ ਹੋਵੇਗਾ, ਜਿਸ ਵਿਚ ਨੌਜਵਾਨ ਕੇਸਰੀ ਪੱਗਾਂ ਤੇ ਬੀਬੀਆਂ ਕੇਸਰੀ ਚੁੰਨੀਆਂ ਸਜਾ ਕੇ ਸ਼ਮੂਲੀਅਤ ਕਰਨਗੀਆਂ | ਰਸਤੇ 'ਚ ਸੰਗਤ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦਾ ਵੀ ਪ੍ਰਬੰਧ ਹੋਵੇਗਾ | ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਇਸ ਆਲੌਕਿਕ ਨਗਰ ਕੀਰਤਨ ਵਿਚ ਵੱਡੀ ਤੋਂ ਵੱਡੀ ਗਿਣਤੀ ਵਿਚ ਪਹੁੰਚ ਕੇ ਗੁਰੂ ਸਾਹਿਬ ਨੂੰ ਨਤਮਸਤਕ ਹੋਣ |