17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

'ਆਪ' ਸਰਕਾਰ ਸਿਰਫ਼ ਅਫ਼ਸਰ ਸਸਪੈਂਡ ਕਰ ਕੇ ਖਾਨਾਪੂਰਤੀ ਕਰ ਰਹੀ ਹੈ-ਬੈਂਸ <br/>

ਅਜੀਤ ਡੈਸਕ 31-03-2026
ਲੁਧਿਆਣਾ, 30 ਮਾਰਚ (ਜਤਿੰਦਰ ਭੰਬੀ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਚ ਦੁੱਧ ਪਾਊਡਰ ਦੀ ਕੁਆਲਿਟੀ ਫੇਲ੍ਹ ਹੋਣ ਅਤੇ ਭਾਰਤੀ ਫੌਜ ਵੱਲੋਂ ਆਰਡਰ ਰੱਦ ਕੀਤੇ ਜਾਣ ਦੇ ਮਾਮਲੇ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 'ਆਪ' ਸਰਕਾਰ ਅਤੇ ਪਿਛਲੀਆਂ ਸਰਕਾਰਾਂ 'ਤੇ ਤਿੱਖਾ ਹਮਲਾ ਬੋਲਿਆ ਹੈ | ਬੈਂਸ ਨੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਵੱਡੀ ਨਾਮੋਸ਼ੀ ਦੀ ਗੱਲ ਹੈ ਕਿ ਸਾਡੀ ਫੌਜ ਨੂੰ ਭੇਜੇ ਜਾਣ ਵਾਲੇ ਦੁੱਧ ਵਿਚ ਮਿਲਾਵਟ ਪਾਈ ਗਈ ਹੈ | ਬੈਂਸ ਨੇ ਯਾਦ ਕਰਵਾਇਆ ਕਿ ਉਨ੍ਹਾਂ ਨੇ ਕਈ ਸਾਲ ਪਹਿਲਾਂ ਵੇਰਕਾ ਮਿਲਕ ਪਲਾਂਟ ਵਿਚ ਵੱਡਾ 'ਸਟਿੰਗ ਆਪ੍ਰੇਸ਼ਨ' ਕਰਕੇ ਦੁੱਧ ਵਿੱਚ ਹੋ ਰਹੀ ਹੇਰਾਫੇਰੀ ਅਤੇ ਮਿਲਾਵਟਖੋਰੀ ਨੂੰ ਰੰਗੇ ਹੱਥੀਂ ਫੜਿਆ ਸੀ | ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਸਰਕਾਰ ਨੇ ਮੇਰੇ ਵਲੋਂ ਦਿੱਤੇ ਸਬੂਤਾਂ 'ਤੇ ਕਾਰਵਾਈ ਕਰਨ ਅਤੇ ਮਿਲਾਵਟਖੋਰਾਂ ਨੂੰ ਨੱਥ ਪਾਉਣ ਦੀ ਬਜਾਏ, ਉਲਟਾ ਸੱਚਾਈ ਸਾਹਮਣੇ ਲਿਆਉਣ ਬਦਲੇ ਮੇਰੇ 'ਤੇ ਹੀ ਪਰਚਾ ਦਰਜ ਕਰ ਦਿੱਤਾ ਸੀ | ਜੇਕਰ ਉਸ ਵੇਲੇ ਹੀ ਇਨ੍ਹਾਂ ਭਿ੍ਸ਼ਟ ਅਫ਼ਸਰਾਂ ਨੂੰ ਨੱਥ ਪਾਈ ਹੁੰਦੀ, ਤਾਂ ਅੱਜ ਵੇਰਕਾ ਵਰਗੀ ਭਰੋਸੇਯੋਗ ਸੰਸਥਾ ਦਾ ਇਹ ਹਾਲ ਨਾ ਹੁੰਦਾ | ਬੈਂਸ ਨੇ ਕਿਹਾ ਕਿ ਸਰਕਾਰ ਸਿਰਫ ਜੀ.ਐਮ. ਅਤੇ ਹੋਰ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਰਹੀ ਹੈ | ਉਨ੍ਹਾਂ ਸਵਾਲ ਕੀਤਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਇਨ੍ਹਾਂ ਅਦਾਰਿਆਂ ਦੀ ਚੈਕਿੰਗ ਕਿਉਂ ਨਹੀਂ ਕੀਤੀ? ਉਨ੍ਹਾਂ ਮੰਗ ਕੀਤੀ ਕਿ ਸਿਰਫ ਸਸਪੈਂਸਨ ਕਾਫੀ ਨਹੀਂ, ਸਗੋਂ ਲੋਕਾਂ ਦੀ ਸਿਹਤ ਅਤੇ ਫੌਜ ਦੇ ਜਵਾਨਾਂ ਨਾਲ ਖਿਲਵਾੜ ਕਰਨ ਦੇ ਜੁਰਮ ਵਿਚ ਇਨ੍ਹਾਂ ਅਧਿਕਾਰੀਆਂ 'ਤੇ ਧਾਰਾ 307 (ਕਤਲ ਦੀ ਕੋਸ਼ਿਸ਼) ਵਰਗੇ ਸਖਤ ਮੁਕੱਦਮੇ ਦਰਜ ਹੋਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਵੇਰਕਾ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਸੰਸਥਾ ਹੈ | ਇਸ ਦੀ ਕੁਆਲਿਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਦੋਸ਼ੀ ਅਫ਼ਸਰਾਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਅਤੇ ਇਸ ਪਿੱਛੇ ਬੈਠੇ ਸਿਆਸੀ ਸਰਪ੍ਰਸਤਾਂ ਦੇ ਨਾਂਅ ਨੰਗੇ ਨਾ ਕੀਤੇ ਗਏ, ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੜਕਾਂ 'ਤੇ ਉਤਰੇਗੀ |

ਪਿਛਲੀ ਖ਼ਬਰ ਨਰੋਟ ਜੈਮਲ ਸਿੰਘ ਵਿਖੇ ਸਰਹੱਦੀ ਲੋਕ ਸੇਵਾ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।