11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੱਸ ਅਤੇ ਨਨਾਣ ਤੋਂ ਦੁਖੀ ਹੋਈ ਵਿਆਹੁਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸੱਸ ਅਤੇ ਨਨਾਣ ਤੋਂ ਦੁਖੀ ਹੋਈ ਵਿਆਹੁਤਾ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸਬੰਧੀ ਅਮਨ ਪਾਰਕ ਦੀ ਰਹਿਣ ਵਾਲੀ ਪਿੰਕੀ ਧੀਰ ਦੀ ਸ਼ਿਕਾਇਤ 'ਤੇ ਪ੍ਰੋਮਿਲਾ ਵਰਮਾ ਸੱਸ ਅਤੇ ਨਨਾਣ ਨਿਸ਼ੀ ਅਰੋੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਰਿਸ਼ੂ ਦਾ ਵਿਆਹ ਉਕਤ ਕਥਿਤ ਦੋਸ਼ੀ ਪਰੋਮਿਲਾ ਦੇ ਲੜਕੇ ਨਾਲ ਹੋਇਆ ਸੀ, ਪਰ ਇਹ ਦੋਵੇਂ ਮਾਂ ਧੀ ਉਸ ਨੂੰ ਅਕਸਰ ਪਰੇਸ਼ਾਨ ਕਰਦੇ ਸਨ, ਜਿਸ ਤੋਂ ਦੁਖੀ ਹੋ ਕੇ ਉਸ ਦੀ ਲੜਕੀ ਨੇ ਬੀਤੇ ਦਿਨ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਨੂੰ ਹ ਨੂੰ ਅੱਗ ਲਗਾ ਕੇ ਸਾੜਨ ਦੇ ਮਾਮਲੇ ਵਿਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>... ਅਗਲੀ ਖ਼ਬਰ ਫੋਕਲ ਪੁਆਇੰਟ ਦੀਆਂ ਸੜਕਾਂ ਕਿਨਾਰੇ ਲੱਗੇ ਗੰਦਗੀ ਦੇ ਢੇਰ ਦੇ ਰਹੇ ਨੇ ਬਿਮਾਰੀਆਂ ਨੂੰ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।