11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨੂੰ ਹ ਨੂੰ ਅੱਗ ਲਗਾ ਕੇ ਸਾੜਨ ਦੇ ਮਾਮਲੇ ਵਿਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 12-04-2026
ਲੁਧਿਆਣਾ, 11 ਅਪੈ੍ਰਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਨੂੰ ਹ ਨੂੰ ਅੱਗ ਲਗਾ ਕੇ ਸਾੜਨ ਦੇ ਮਾਮਲੇ ਵਿਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਂਤਾ ਕੌਰ ਵਾਸੀ ਪਿੰਡ ਰੋੜ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਵਲੋਂ ਉਸ ਦੇ ਪਤੀ ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਮਾਂ ਪਿਓ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪਿਛਲੇ ਕਈ ਦਿਨਾਂ ਤੋਂ ਕਾਂਤਾ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਸੀ, ਪਰ ਬੀਤੀ ਰਾਤ ਉਹ ਦਮ ਤੋੜ ਗਈ | ਦਮ ਤੋੜਨ ਤੋਂ ਪਹਿਲਾਂ ਕਾਂਤਾ ਕੌਰ ਵਲੋਂ ਪੁਲਿਸ ਪਾਸ ਦਿੱਤੇ ਬਿਆਨਾਂ ਵਿਚ ਦੱਸਿਆ ਗਿਆ ਸੀ ਕਿ ਉਸ ਦਾ ਵਿਆਹ ਉਕਤ ਦੋਸ਼ੀ ਗੁਰਪ੍ਰੀਤ ਨਾਲ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਨੇ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਕਿ ਉਹ ਦੇਰ ਰਾਤ ਦਮ ਤੋੜ ਗਈ | ਪੁਲਿਸ ਵਲੋਂ ਕਾਂਤਾ ਕੌਰ ਦੇ ਇਲਾਕਾ ਮਜਿਸਟਰੇਟ ਪਾਸ ਬਿਆਨ ਵੀ ਦਰਜ ਕਰਵਾਏ ਸਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਥਿਤ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਧੋਖੇ ਨਾਲ ਲੱਖਾਂ ਦੀ ਨਕਦੀ ਏਟੀਐਮ ਚੋਂ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਸੱਸ ਅਤੇ ਨਨਾਣ ਤੋਂ ਦੁਖੀ ਹੋਈ ਵਿਆਹੁਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।